September 7, 2026, 1:51 am
----------- Advertisement -----------
HomeNewsBreaking Newsਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਮਿਲੀ ਜਾਨੋਂ ਮਾਰਨ ਦੀ ਧ.ਮ.ਕੀ, ਸੋਸ਼ਲ ਮੀਡੀਆ...

ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਮਿਲੀ ਜਾਨੋਂ ਮਾਰਨ ਦੀ ਧ.ਮ.ਕੀ, ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੱਸਿਆ

Published on

----------- Advertisement -----------

ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਇਸ ਦਾ ਖੁਲਾਸਾ ਖੁਦ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਕਿ ਉਨ੍ਹਾਂ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸ ਦੇਈਏ ਕਿ ਇਸ ਵੇਲੇ ਜੱਗੂ ਭਗਵਾਨਪੁਰੀਆ ਜੇਲ੍ਹ ਵਿਚ ਬੰਦ ਹੈ।

ਰੰਧਾਵਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਧਮਕੀ ਕਿਸ ਤਰ੍ਹਾਂ ਦਿੱਤੀ ਗਈ ਅਤੇ ਕਦੋਂ ਦਿੱਤੀ ਗਈ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਰੰਧਾਵਾ ਖੁਦ ਸੂਬੇ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਅਕਸਰ ਗੈਂਗਸਟਰਾਂ ਵੱਲੋਂ ਮੰਗੀ ਜਾ ਰਹੀ ਫਿਰੌਤੀ ਤੋਂ ਲੈ ਕੇ ਹੋਰ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ।

ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ – ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਕਿਹਾ – “ਮੇਰਾ ਇੱਕ ਸਹਿਯੋਗੀ ਮੇਰੇ ਪੁੱਤਰ ਨੂੰ ਮਿਲਿਆ ਅਤੇ ਉੱਥੋਂ ਜਾਣ ਦੇ ਇੱਕ ਘੰਟੇ ਦੇ ਅੰਦਰ-ਅੰਦਰ ਉਸ ‘ਤੇ ਗੋਲੀਬਾਰੀ ਕਰ ਦਿੱਤੀ ਗਈ।” ਰੰਧਾਵਾ ਨੇ ਅੱਗੇ ਕਿਹਾ ਕਿ ਉਹ ਇਸ ਸਮੇਂ ਸੰਸਦ ਸੈਸ਼ਨ ਲਈ ਦਿੱਲੀ ਵਿੱਚ ਹਨ, ਪਰ ਕਿਸੇ ਵੀ ਗੈਂਗਸਟਰ ਦੀ ਧਮਕੀ ਉਨ੍ਹਾਂ ਨੂੰ ਰੋਕ ਨਹੀਂ ਸਕਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...