ਚੰਡੀਗੜ੍ਹ: ਪੰਜਾਬ ‘ਚ ਵਿਧਾਨਸਭਾ ਚੋਣਾਂ ਕਰਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਸਿਆਸੀ ਪਾਰਟੀਆਂ ਇਕ-ਦੂਜੇ ‘ਤੇ ਇਲਜ਼ਾਮ ਲਾਉਣ ‘ਚ ਵੀ ਕਸਰ ਨਹੀਂ ਛੱਡ ਰਹੀਆਂ ਹਨ। ਇਸਦੇ ਚਲਦੇ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਜੰਗ ’ਚ ਇਸ ਸਮੇਂ ਅਕਾਲੀ ਦਲ ਤੀਸਰੇ ਸਥਾਨ ’ਤੇ ਚੱਲ ਰਿਹਾ ਹੈ ਅਤੇ ਕਈ ਅਕਾਲੀ ਕਾਂਗਰਸ ’ਚ ਸ਼ਾਮਲ ਹੋਣ ਲਈ ਤਿਆਰ ਬੈਠੇ ਹਨ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਅਪਨਾਉਣ ਲਈ ਲੋਕ ਤਿਆਰ ਨਹੀਂ ਹਨ, ਕਿਉਂਕਿ ਜਿੰਨਾ ਭ੍ਰਿਸ਼ਟਾਚਾਰ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਸਰਕਾਰ ’ਚ ਸੀ, ਓਨਾ ਪਹਿਲਾਂ ਕਦੇ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕ ਅੱਜ ਮੌਜੂਦਾ ਚੰਨੀ ਸਰਕਾਰ ਦੇ ਕੰਮ-ਕਾਜ ਤੋਂ ਖੁਸ਼ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਮੌਕਾ ਦੇਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਰੰਧਾਵਾ ਨੇ ਇਹ ਗੱਲ ਡੇਰਾ ਬਾਬਾ ਨਾਨਕ ’ਚ ਅਕਾਲੀ ਦਲ ਦੇ ਆਗੂ ਬਚਿੱਤਰ ਸਿੰਘ ਹਰਦੋਵਾਲ ਨੂੰ ਕਾਂਗਰਸ ’ਚ ਸ਼ਾਮਲ ਕਰਨ ਮੌਕੇ ਕਹਿ ਹੈ।