November 17, 2026, 3:43 pm
----------- Advertisement -----------
HomeNewsBreaking Newsਸੁਖਪਾਲ ਖਹਿਰਾ ਦੇ ਘਰ ‘ਤੇ ਚਲਾਇਆ ਗਿਆ ਪੀਲਾ ਪੰਜਾ, ਘਰ ਦਾ ਇਕ...

ਸੁਖਪਾਲ ਖਹਿਰਾ ਦੇ ਘਰ ‘ਤੇ ਚਲਾਇਆ ਗਿਆ ਪੀਲਾ ਪੰਜਾ, ਘਰ ਦਾ ਇਕ ਹਿੱਸਾ ਢਾਹਿਆ

Published on

----------- Advertisement -----------

ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿੰਡ ਰਾਮਗੜ੍ਹ ਵਿਖੇ ਅੱਜ ਵੱਡੀ ਤਣਾਅਪੂਰਨ ਘਟਨਾ ਵਾਪਰੀ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਜੇਸੀਬੀ/ਬੁਲਡੋਜ਼ਰ ਰਾਹੀਂ ਖਹਿਰਾ ਦੇ ਘਰ ਨਾਲ ਲੱਗਦੀ ਕਥਿਤ ਗੈਰ-ਕਾਨੂੰਨੀ ਉਸਾਰੀ (ਜਿਵੇਂ ਗੇਟ ਦੇ ਥੰਮ੍ਹ ਅਤੇ ਹੋਰ ਹਿੱਸੇ) ਨੂੰ ਢਾਹ ਦਿੱਤਾ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਇਹ ਕਾਰਵਾਈ ਸਿਰਫ਼ ਗੈਰ-ਕਾਨੂੰਨੀ ਢਾਂਚਿਆਂ ਨੂੰ ਹਟਾਉਣ ਲਈ ਕੀਤੀ ਗਈ ਹੈ, ਜੋ ਨਿਯਮਾਂ ਅਨੁਸਾਰ ਗੈਰ-ਕਾਨੂੰਨੀ ਸਨ ਅਤੇ ਪੂਰੀ ਪ੍ਰਕਿਰਿਆ ਕਾਨੂੰਨੀ ਤਰੀਕੇ ਨਾਲ ਅਮਲ ਵਿੱਚ ਲਿਆਂਦੀ ਗਈ। ਇਹ ਢਾਹੁਣ ਪੂਰੇ ਘਰ ਨੂੰ ਨਹੀਂ ਸਗੋਂ ਨਾਲ ਲੱਗਦੀ ਗੈਰ-ਕਾਨੂੰਨੀ ਉਸਾਰੀ ਨੂੰ ਟੀਚਾ ਬਣਾ ਕੇ ਕੀਤਾ ਗਿਆ।ਘਟਨਾ ਦੌਰਾਨ ਵਿਧਾਇਕ ਸੁਖਪਾਲ ਖਹਿਰਾ ਆਪਣੇ ਘਰ ਵਿੱਚ ਮੌਜੂਦ ਸਨ। ਉਨ੍ਹਾਂ ਨੇ ਤੁਰੰਤ ਮਦਦ ਦੀ ਅਪੀਲ ਕੀਤੀ ਅਤੇ ਆਪਣੇ ਸਮਰਥਕਾਂ ਨੂੰ ਬੁਲਾਇਆ। ਛੇਤੀ ਹੀ ਵੱਡੀ ਗਿਣਤੀ ਵਿੱਚ ਖਹਿਰਾ ਦੇ ਸਮਰਥਕ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਖਹਿਰਾ ਖੁਦ ਜੇਸੀਬੀ ਮਸ਼ੀਨ ਅੱਗੇ ਬੈਠ ਗਏ ਅਤੇ ਪੰਜਾਬ ਸਰਕਾਰ ਤੇ ਪੁਲਿਸ ਖਿਲਾਫ਼ ਧਰਨਾ ਸ਼ੁਰੂ ਕਰ ਦਿੱਤਾ। ਇਸ ਨਾਲ ਮੌਕੇ ‘ਤੇ ਟਕਰਾਅ ਵਾਲੀ ਸਥਿਤੀ ਬਣ ਗਈ ਅਤੇ ਪੂਰਾ ਇਲਾਕਾ ਛਾਉਣੀ ਵਾਂਗੂੰ ਬਣ ਗਿਆ।

ਪੁਲਿਸ ਨੇ ਹਿੰਸਾ ਤੋਂ ਬਚਾਅ ਲਈ ਭਾਰੀ ਫੋਰਸ ਤਾਇਨਾਤ ਕੀਤੀ। ਐਸਐਸਪੀ ਗੌਰਵ ਤੂਰਾ ਦੀ ਅਗਵਾਈ ਵਿੱਚ ਪੁਲਿਸ ਨੇ ਘਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਅਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ। ਪੁਲਿਸ ਅਧਿਕਾਰੀ ਖਹਿਰਾ ਨੂੰ ਉਠਾਉਣ ਦੀਆਂ ਕੋਸ਼ਿਸ਼ਾਂ ਵੀ ਕਰ ਰਹੇ ਸਨ।

ਖਹਿਰਾ ਨੇ ਕਿਹਾ – ਬਿਨਾਂ ਨੋਟਿਸ ਦਿੱਤੇ ਕਾਰਵਾਈ ਕੀਤੀ ਗਈ

ਖਹਿਰਾ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਰਾਜਨੀਤਕ ਬਦਲਾਖੋਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਦੇਸ਼ਾਂ ‘ਤੇ ਚਲਾਈ ਗਈ ਜ਼ਬਰਦਸਤੀ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਕਿਸੇ ਨੋਟਿਸ ਜਾਂ ਸੁਣਵਾਈ ਦੇ ਉਨ੍ਹਾਂ ਦੇ ਘਰ ਦੇ ਹਿੱਸੇ ਨੂੰ ਢਾਹਿਆ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਜਾਰੀ ਰੱਖਣਗੇ।

ਇਹ ਘਟਨਾ ਖਹਿਰਾ ਵੱਲੋਂ ਪਿਛਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਲਗਾਤਾਰ ਸੋਸ਼ਲ ਮੀਡੀਆ ਅਤੇ ਹੋਰ ਮੰਚਾਂ ‘ਤੇ ਮੋਰਚਾ ਖੋਲ੍ਹਣ ਦੇ ਸੰਦਰਭ ਵਿੱਚ ਵੀ ਵੇਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 15ਵੇਂ ਵਿੱਤ ਕਮਿਸ਼ਨ ਤਹਿਤ ਪੇਂਡੂ ਸਥਾਨਕ ਇਕਾਈਆਂ ਲਈ ਜਾਰੀ ਲਗਭਗ 750 ਕਰੋੜ ਰੁਪਏ ਦੇ ਫੰਡਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਇਹ ਫੰਡ ਸਿੱਧੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਨਹੀਂ ਟਰਾਂਸਫਰ ਕੀਤੇ ਗਏ ਸਗੋਂ ਵਿਭਾਗੀ ਖਰਚਿਆਂ ਲਈ ਵਰਤੇ ਗਏ, ਜੋ ਨਿਯਮਾਂ ਦੀ ਉਲੰਘਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...