November 14, 2026, 4:27 pm
----------- Advertisement -----------
HomeNewsBreaking Newsਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਰਿਕਾਰਡ ਕਰ...

ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਰਿਕਾਰਡ ਕਰ 4 ਕਰੋੜ ਦੀ ਧੋਖਾਧੜੀ ਦਾ ਲਾਇਆ ਇਲਜ਼ਾਮ

Published on

----------- Advertisement -----------

 ਬਠਿੰਡਾ ਦੇ ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਦਵਿੰਦਰ ਨੱਤ ਨੇ ਖ਼ੁਦਕੁਸ਼ੀ ਕਰ ਲਈ ਹੈ। ਮੌੜ ਮੰਡੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਸੁਖਰਾਜ ਨੱਤ ਦੇ ਪੁੱਤਰ ਦਵਿੰਦਰ ਨੇ ਲਾਈਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਕਰੀਬ 9 ਮਿੰਟ ਲੰਬੀ ਵੀਡੀਓ ਵੀ ਬਣਾਈ ਹੈ। ਇਸ ‘ਚ ਉਸ ਨੇ ਇੱਕ ਬਿਲਡਰ ‘ਤੇ ਉਦਾਰ ਦਿੱਤੇ ਪੈਸੇ ਵਾਪਸ ਨਾ ਦੇਣ ਦਾ ਇਲਜ਼ਾਮ ਲਗਾਇਆ ਹੈ। ਦਵਿੰਦਰ ਨੱਤ ਪੇਸ਼ੇ ਤੋਂ ਐਡਵੋਕੇਟ ਸੀ, ਉਨ੍ਹਾਂ ਦੇ ਪਿਤਾ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਿਆ ਹੈ। ਖੁਦਕੁਸ਼ੀ ਤੋਂ ਪਹਿਲਾਂ, ਦਵਿੰਦਰ ਨੱਤ ਨੇ ਇੱਕ ਵੀਡੀਓ ਰਿਕਾਰਡ ਕਰਕੇ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਦੱਸਿਆ ਹੈ। ਉਸ ਨੇ ਪੈਸਿਆਂ ਦੇ ਲੈਣ-ਦੇਣ ਦਾ ਜ਼ਿਕਰ ਕੀਤਾ ਹੈ। ਵੀਡੀਓ ‘ਚ ਉਸ ਨੇ ਚੰਡੀਗੜ੍ਹ ਦੇ ਇੱਕ ਬਿਲਡਰ ਤੇ ਉਸ ਦੇ ਪੁੱਤਰਾਂ ‘ਤੇ 4 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਾਰ-ਵਾਰ ਬੇਨਤੀ ਤੇ ਵੱਡੇ ਆਗੂਆਂ ਦੇ ਦਖਲ ਦੇ ਬਾਵਜੂਦ, ਬਿਲਡਰ ਪੈਸੇ ਵਾਪਸ ਨਹੀਂ ਕਰ ਰਿਹਾ ਸੀ। ਵੀਡੀਓ ‘ਚ ਉਸ ਨੇ ਕਿਹਾ ਕਿ, “ਮੇਰੇ ਨਾਲ ਵੱਡਾ ਧੋਖਾ ਹੋਇਆ ਹੈ।” ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ‘ਚ, ਦਵਿੰਦਰ ਨੱਤ ਨੇ ਕਿਹਾ ਕਿ ਮੈਂ ਇੱਕ ਆਮ ਆਦਮੀ ਦਾ ਪੁੱਤਰ ਨਹੀਂ ਹਾਂ, ਮੇਰੇ ਪਿਤਾ ਨੇ ਚੋਣਾਂ ਲੜੀਆਂ ਸਨ। ਮੈਨੂੰ ਕੋਈ ਪਛਤਾਵਾ ਨਹੀਂ ਹੈ, ਮੈਂ ਸਰਦਾਰ ਸੁਖਰਾਜ ਸਿੰਘ ਤੋਂ ਮੁਆਫ਼ੀ ਮੰਗਦਾ ਹਾਂ, ਜਿਸ ਦਾ ਮੈਂ ਪੁੱਤਰ ਹਾਂ ਕਿਉਂਕਿ ਮੈਂ ਉਸਦੇ ਸੁਪਨੇ ਨੂੰ ਪੂਰੇ ਨਹੀਂ ਕਰ ਸਕਿਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...