May 1, 2026, 8:31 am
----------- Advertisement -----------
HomeNewsBreaking Newsਸੁਨੀਲ ਜਾਖੜ ਨੇ DM ਰੰਧਾਵਾ ਦੇ ਪਰਿਵਾਰ ਲਈ ਮੰਗੀ ਵਿਸ਼ੇਸ਼ ਸੁਰੱਖਿਆ

ਸੁਨੀਲ ਜਾਖੜ ਨੇ DM ਰੰਧਾਵਾ ਦੇ ਪਰਿਵਾਰ ਲਈ ਮੰਗੀ ਵਿਸ਼ੇਸ਼ ਸੁਰੱਖਿਆ

Published on

----------- Advertisement -----------

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦੀ ਸੁਰੱਖਿਆ ਦਾ ਗੰਭੀਰ ਮੁੱਦਾ ਚੁੱਕਿਆ ਹੈ। ਜਾਖੜ ਨੇ ਇਲਜ਼ਾਮ ਲਾਇਆ ਕਿ ਇੱਕ ਪਾਸੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਸਮਰਥਕ ਅੱਜ ਵੀ ‘ਉਸਦੀ ਸੋਚ ’ਤੇ ਪਹਿਰਾ ਦੇਣ’ ਦੇ ਨਾਅਰੇ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਨੇ ਪੀੜਤ ਪਰਿਵਾਰ ਦੀ ਸੁਰੱਖਿਆ ਲਈ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ।

ਜਾਖੜ ਨੇ ਸਰਕਾਰ ਦੀ ਸੋਚ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਪ੍ਰਸ਼ਾਸਨ ਦਾ ਕੋਈ ਵੀ ਉੱਚ ਅਧਿਕਾਰੀ ਪਰਿਵਾਰ ਨਾਲ ਦੁੱਖ ਵੰਡਾਉਣ ਨਹੀਂ ਪਹੁੰਚਿਆ। ਉਨ੍ਹਾਂ ਡੀਐਮ ਦੀ ਪਤਨੀ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ‘ਕਲਯੁਗ ਦੇ ਪਾਪੀਆਂ’ ਵਿਰੁੱਧ ਨਿਡਰ ਹੋ ਕੇ ਲੜ ਰਹੀ ਹੈ। 

ਉਨ੍ਹਾਂ ਕਿਹਾ ਕਿ ਜੋ ਪਰਿਵਾਰ ਸਰਕਾਰ ਦੇ ਜਬਰ ਅੱਗੇ ਝੁਕਿਆ ਨਹੀਂ, ਉਹ ਜਾਣਦਾ ਹੈ ਕਿ ਗਗਨਦੀਪ ਸਿੰਘ ਇੱਕ ਸੱਚੇ ਅਤੇ ਇਮਾਨਦਾਰ ਅਫ਼ਸਰ ਸਨ।

ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਅਪੀਲ

ਭਾਜਪਾ ਪ੍ਰਧਾਨ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਨ-ਮੁਟਾਵ ਭੁਲਾ ਕੇ ਇੱਕ ਇਮਾਨਦਾਰ ਅਫ਼ਸਰ ਨੂੰ ਇਨਸਾਫ਼ ਦਿਵਾਉਣ ਲਈ ਇੱਕਜੁੱਟ ਹੋਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅੱਜ ਗਗਨਦੀਪ ਰੰਧਾਵਾ ਨੂੰ ਇਨਸਾਫ਼ ਨਾ ਮਿਲਿਆ, ਤਾਂ ਭਵਿੱਖ ਵਿੱਚ ਕੋਈ ਵੀ ਅਧਿਕਾਰੀ ਇਮਾਨਦਾਰੀ ਦਾ ਪੱਲਾ ਫੜਨ ਦਾ ਹੌਸਲਾ ਨਹੀਂ ਕਰੇਗਾ। ਜਾਖੜ ਨੇ ਦੁਹਰਾਇਆ ਕਿ ਭਾਜਪਾ ਨਿਆਂ ਮਿਲਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...