ਚੰਡੀਗੜ੍ਹ: ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇੱਕ ਬੈਠਕ ਕੀਤੀ ਹੈ ਤੇ ਕਿਹਾ ਹੈ ਕਿ ਗੁਰਦਾਸਪੁਰ ‘ਚ AIIMS ਜਾਂ PGI ਦਾ ਸੈਟੇਲਾਈਟ ਕੇਂਦਰ ਸਥਾਪਤ ਕੀਤਾ ਜਾਵੇ। ਸੰਨੀ ਦਿਓਲ ਨੇ ਇਸ ਬਾਰੇ ਸੰਦੇਸ਼ ਜਾਰੀ ਕਰਦਿਆਂ ਕਿਹਾ ਮੈਂ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇੱਕ ਬੈਠਕ ਹੋਈ। ਇਸ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਇਆ ਗਿਆ।
ਸੰਨੀ ਦਿਓਲ ਨੇ ਕਿਹਾ ਮੈਂ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇੱਕ ਬੈਠਕ ਹੋਈ। ਇਸ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਮੰਤਰੀ ਮਾਂਡਵੀਆ ਤੋਂ ਮੰਗ ਕੀਤੀ ਕਿ ਇੰਨਾ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ ‘ਚ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਕੇਂਦਰੀ ਮੰਤਰੀ ਵੱਲੋਂ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਇਸਨੂੰ ਪ੍ਰਮੁੱਖਤਾ ਦਿੰਦਿਆਂ ਹੋਇਆ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।












