September 13, 2026, 2:19 am
----------- Advertisement -----------
HomeNewsBreaking Newsਵਿਆਹ ਕਰਵਾਉਣ ਨਿਕਲਿਆ ਲਾੜਾ, ਬਹਿ ਗਿਆ ਕਿਸਾਨਾਂ ਨਾਲ ਧਰਨੇ ਤੇ, ਦੱਸੀ ਇਹ...

ਵਿਆਹ ਕਰਵਾਉਣ ਨਿਕਲਿਆ ਲਾੜਾ, ਬਹਿ ਗਿਆ ਕਿਸਾਨਾਂ ਨਾਲ ਧਰਨੇ ਤੇ, ਦੱਸੀ ਇਹ ਵਜ੍ਹਾ

Published on

----------- Advertisement -----------

 ਕਿਸਾਨਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਕੀਤਾ ਹੋਇਆ ਹੈ ਅਤੇ ਇਕ ਲਾੜਾ ਆਪਣੇ ਵਿਆਹ ਵਾਲੇ ਦਿਨ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਲਈ ਪਹੁੰਚਿਆ ਹੈ। ਦੱਸ ਦੇਈਏ ਕਿ ਪੰਜਾਬ ਬੰਦ ਦੇ ਤਹਿਤ ਅੱਜ ਕਿਸਾਨਾਂ ਨੇ ਬਠਿੰਡਾ ਦੇ ਘਨਈਆ ਚੌਂਕ ਵਿੱਚ ਧਰਨਾ ਦਿੱਤਾ। ਅੱਜ ਦੁਪਹਿਰ 12 ਵਜੇ ਦੇ ਕਰੀਬ ਲਾੜਾ ਬਲਜਿੰਦਰ ਸਿੰਘ ਵਾਸੀ ਪਿੰਡ ਮਾਖੋਂ ਨੇ ਕਿਸਾਨਾਂ ਵਿਚਕਾਰ ਪਹੁੰਚ ਕੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਬਲਜਿੰਦਰ ਸਿੰਘ ਨੇ ਕਿਹਾ ਕਿ ਅੱਜ ਉਸ ਦਾ ਵਿਆਹ ਹੈ ਅਤੇ ਉਹ ਇਕ ਕਿਸਾਨ ਵੀ ਹੈ। ਉਹ ਆਪਣੇ ਵਿਆਹ ਨੂੰ ਟਾਲ ਨਹੀਂ ਸਕਦਾ ਸੀ ਪਰ ਉਹ ਕਿਸਾਨ ਹੈ, ਇਸ ਕਰਕੇ ਉਸ ਨੇ ਕਿਸਾਨਾਂ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ। ਉਸ ਨੇ ਕਿਹਾ ਕਿ ਅੱਜ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਅੱਜ ਸਾਰਾ ਪੰਜਾਬ ਬੰਦ ਹੈ ਅਤੇ ਮੈਂ ਵਿਆਹ ਕਰਵਾਉਣ ਜਾ ਰਿਹਾ ਹਾਂ। ਮੇਰਾ ਪਰਿਵਾਰ ਅੱਜ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦਾ ਸਮਰਥਨ ਕੀਤਾ ਹੈ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਸਰਕਾਰ ਉਨ੍ਹਾਂ ਦੀਆਂ ਫ਼ਸਲਾਂ ਦੇ ਭਾਅ ਮੁੱਢਲੇ ਸਿਧਾਂਤਾਂ ਦੇ ਆਧਾਰ ‘ਤੇ ਦੇਵੇ ਜਿਸ ਬਾਰੇ ਸਾਡੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੰਮੇ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਹਨ | ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ। ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਲਾੜੀ ਨੂੰ ਲੈਣ ਮੁਕਤਸਰ ਜਾ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...