ਫਿਰੋਜ਼ਪੁਰ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਟੀਮ ਫਿਰੋਜ਼ਪੁਰ ਪਹੁੰਚੇਗੀ। ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਜਾਂਚ ਦੇ ਹੁਕਮ ਦਿੱਤੇ ਸਨ। ਹੁਣ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਅੱਜ (ਐਤਵਾਰ) ਫਿਰੋਜ਼ਪੁਰ ਪਹੁੰਚ ਰਹੇ ਹਨ। ਉਹ ਉਸ ਜਗ੍ਹਾ ਦੀ ਵੀ ਜਾਂਚ ਕਰਨਗੇ ਜਿੱਥੇ ਪੀਐਮ ਦਾ ਕਾਫਲਾ ਫਲਾਈਓਵਰ ‘ਤੇ ਰੁੱਕਿਆ ਸੀ। ਉਨ੍ਹਾਂ ਦੇ ਨਾਲ ਚੰਡੀਗੜ੍ਹ ਦੇ ਡੀਜੀਪੀ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੇ ਆਈਜੀ, ਪੰਜਾਬ ਦੇ ਏਡੀਜੀਪੀ ਸੁਰੱਖਿਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਹੋਣਗੇ। ਪ੍ਰਧਾਨ ਮੰਤਰੀ ਦੇ ਦੌਰੇ ਨਾਲ ਸਬੰਧਤ ਪੂਰਾ ਰਿਕਾਰਡ ਕਮੇਟੀ ਕੋਲ ਪਹੁੰਚ ਚੁੱਕਾ ਹੈ।
----------- Advertisement -----------
PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: ਸੁਪਰੀਮ ਕੋਰਟ ਦੀ ਕਮੇਟੀ ਫਿਰੋਜ਼ਪੁਰ ‘ਚ ਕਰੇਗੀ ਜਾਂਚ
Published on
----------- Advertisement -----------












