November 4, 2026, 12:01 pm
----------- Advertisement -----------
HomeNewsBreaking Newsਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

Published on

----------- Advertisement -----------

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ ਅਦਾਲਤ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਆਦੇਸ਼ ਦੀ ਉਲੰਘਣਾ ਦੀ ਜਾਂਚ ਕਰਨ ਨੂੰ ਕਿਹਾ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪ੍ਰਸੰਨਾ ਬੀ. ਵਰਾਕੇ ਦੇ ਬੈਂਚ ਨੇ ਇਕ ਅਖ਼ਬਾਰ ’ਚ ਛਪੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਾਜ਼ਾਰ ’ਚ ਹਰ ਤਰ੍ਹਾਂ ਦੇ ਪਟਾਕੇ ਮੌਜੂਦ ਹਨ, ਇਸ ’ਤੇ ਧਿਆਨ ਦੇਣ ਦੀ ਲੋੜ ਹੈ।

ਜਸਟਿਸ ਸੁੰਦਰੇਸ਼ ਨੇ ਕਿਹਾ ਕਿ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਦਾਲਤੀ ਆਦੇਸ਼ ਦੇ ਬਾਵਜੂਦ ਪਟਾਕਿਆਂ ਦੀਆਂ ਦੁਕਾਨਾਂ ’ਚ ਹਰ ਦੂਜਾ ਪਟਾਕਾ ਉਪਲਬਧ ਹੈ। ਲਾਇਸੈਂਸੀ, ਬਿਨਾਂ ਲਾਇਸੈਂਸ ਵਾਲਾ, ਕਿਊ.ਆਰ. ਕੋਡ ਵਾਲਾ, ਸਭ ਕੁਝ ਮਿਲ ਰਿਹਾ ਹੈ, ਇਸ ’ਤੇ ਧਿਆਨ ਦਿਉ। ਜ਼ਿਕਰਯੋਗ ਹੈ ਕਿ ਦਿੱਲੀ ’ਚ ਹੋਣ ਵਾਲੇ ਪ੍ਰਦੂਸ਼ਣ ਨੂੰ ਵੇਖਦਿਆਂ ਸਰਬਉੱਚ ਅਦਾਲਤ ਨੇ ਸੋਮਵਾਰ ਨੂੰ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 7 ਅਤੇ 8 ਨਵੰਬਰ ਨੂੰ ਹੀ ਸਵੇਰੇ 6 ਤੋਂ 7 ਅਤੇ ਰਾਤ ਨੂੰ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜ਼ਾਜਤ ਦਿੱਤੀ ਸੀ। 9 ਨਵੰਬਰ ਤੋਂ ਮੁੜ ਤੋਂ ਪਟਾਕਿਆਂ ’ਤੇ ਪਾਬੰਦੀ ਜਾਰੀ ਹੋ ਜਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...

ਅਮਰੀਕਾ ’ਚ ਨਗਰ ਕੀਰਤਨ ਦੌਰਾਨ ਫਾਇਰਿੰਗ, 2 ਲੋਕ ਜ਼ਖਮੀ, ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੇ ਸਟਰ ਕਾਉਂਟੀ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਹਿੰਸਾ ਦੀਆਂ ਦੋ...