November 10, 2026, 5:34 am
----------- Advertisement -----------
HomeNewsBreaking Newsਸੋਹਾਣਾ ਪਿੰਡ 'ਚ ਹੋਏ ਦਰਦਨਾਕ ਹਾਦਸੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ...

ਸੋਹਾਣਾ ਪਿੰਡ ‘ਚ ਹੋਏ ਦਰਦਨਾਕ ਹਾਦਸੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਬੀਤੇ ਦਿਨੀਂ ਮੋਹਾਲੀ ‘ਚ ਡਿੱਗੀ ਬਹੁ-ਮੰਜ਼ਿਲਾ ਇਮਾਰਤ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ 31 ਸਾਲ ਦੇ ਗਗਨਦੀਪ ਸਿੰਘ ਹੈ ਵੱਜੋਂ ਹੋਈ ਹੈ ਜੋ ਕਿ ਸੋਹਾਨਾ ਦੇ ਹੀ ਪਿੰਡ ਚਾਉਮਾਜਰਾ ਦਾ ਰਹਿਣ ਵਾਲਾ ਹੈ।

ਇਸ ਕਾਰਨ ਵਾਪਰਿਆ ਹਾਦਸਾ

ਜ਼ਿਕਰਯੋਗ ਹੈ ਕਿ ਮੋਹਾਲੀ ‘ਚ ਸੋਹਾਣਾ ਸਾਹਿਬ ਗੁਰੂਦੁਆਰਾ ਸਾਹਿਬ ਦੇ ਕੋਲ ਬੇਸਮੈਂਟ ਦੀ ਖੁਦਾਈ ਕਾਰਨ ਇਹ ਬਹੁ-ਮੰਜਿਲਾ ਇਮਾਰਤ ਢਹਿ ਗਈ। ਲੋਕਾਂ ਮੁਤਾਬਿਕ ਇਹ ਇਮਾਰਤ ਕਰੀਬ 10 ਸਾਲ ਪੁਰਾਣੀ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਮਾਰਤ ਡਿੱਗ ਗਈ। ਸੂਚਨਾ ਮਿਲਦੇ ਹੀ ਵੱਡੀ ਗਿਣਤੀ ‘ਚ ਪੁਲਿਸ ਬਲ, ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਘਟਨਾ ਦੇ ਕਰੀਬ 2 ਘੰਟੇ ਬਾਅਦ ਐਨ.ਡੀ.ਆਰ.ਐਫ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਚਾਰਜ ਸੰਭਾਲ ਲਿਆ। ਬਾਅਦ ‘ਚ ਫੌਜ ਨੂੰ ਮੌਕੇ ‘ਤੇ ਬੁਲਾਇਆ ਗਿਆ। ਕਾਬਲੇਜ਼ਿਕਰ ਹੈ ਕਿ ਸ਼ਨੀਵਾਰ ਸ਼ਾਮ 4 ਵਜੇ ਇਹ ਹਾਦਸਾ ਵਾਪਰਿਆ ਸੀ, ਜਿਸ ਵਿੱਚ ਸਭ ਤੋਂ ਪਹਿਲਾਂ ਹਿਮਾਚਲ ਦੀ ਰਹਿਣ ਵਾਲੀ ਲੜਕੀ ਮਿਲੀ। ਇਸ ਤੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਕਰੀਬ ਇੱਕ ਘੰਟਾ ਚਾਰ ਮਿੰਟ ਬਾਅਦ ਰਾਤ 8:04 ਵਜੇ ਐਨਡੀਆਰਐਫ ਦੀ ਟੀਮ ਨੇ 29 ਸਾਲਾ ਦ੍ਰਿਸ਼ਟੀ ਵਰਮਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢਿਆ। ਹਿਮਾਚਲ ਦੇ ਰੋਹੜੂ ਦੀ ਰਹਿਣ ਵਾਲੀ ਦ੍ਰਿਸ਼ਟੀ ਰਾਤ 11 ਵਜੇ ਉਸ ਦੀ ਮੌਤ ਹੋ ਗਈ। ਜਦਕਿ ਅੰਬਾਲਾ ਦੇ ਰਹਿਣ ਵਾਲੇ ਨੌਜਵਾਨ ਦੀ ਲਾਸ਼ ਐਤਵਾਰ ਸਵੇਰੇ 11 ਵਜੇ ਮਿਲੀ। ਹਾਲਾਂਕਿ ਪਹਿਲਾਂ 5 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ ਪਰ ਤਲਾਸ਼ੀ ਦੌਰਾਨ ਸਿਰਫ 2 ਹੀ ਮਿਲੇ। ਸ਼ਾਮ ਕਰੀਬ 5 ਵਜੇ ਬਚਾਅ ਕਾਰਜ ਰੋਕ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...