May 9, 2026, 6:56 pm
----------- Advertisement -----------
HomeNewsBreaking Newsਪੁੱਤ ਦੇ ਕਸੂਰ ਲਈ ਮਾਂ ਨੂੰ ਦਿੱਤੀ ਤਾਲਿਬਾਨੀ ਸਜ਼ਾ

ਪੁੱਤ ਦੇ ਕਸੂਰ ਲਈ ਮਾਂ ਨੂੰ ਦਿੱਤੀ ਤਾਲਿਬਾਨੀ ਸਜ਼ਾ

Published on

----------- Advertisement -----------

ਪਟਿਆਲਾ ਦੇ ਨੇੜਲੇ ਪਿੰਡ ਜਨਸੂਹਾ ਵਿੱਚ ਇੱਕ ਔਰਤ ਨੂੰ ਤਾਲੀਬਾਨੀ ਸਜ਼ਾ ਦਿੱਤੇ ਜਾਣ ਦੀ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਲੁਧਿਆਣਾ ਦੀ ਰਹਿਣ ਵਾਲੀ ਇੱਕ ਔਰਤ ਆਪਣੇ ਬੱਚਿਆਂ ਨੂੰ ਮਿਲਣ ਲਈ ਰਾਜਪੁਰਾ ਆਈ ਸੀ।ਜਾਣਕਾਰੀ ਮੁਤਾਬਕ, ਔਰਤ ਦੇ 18 ਸਾਲ ਦੇ ਬੇਟੇ ‘ਤੇ ਦੋ ਬੱਚਿਆਂ ਦੀ ਮਾਂ ਨੂੰ ਵਰਗਲਾ ਕੇ ਭਜਾਉਣ ਦਾ ਦੋਸ਼ ਸੀ। ਇਸ ਦੀ ਸਜ਼ਾ ਵਜੋਂ ਪਿੰਡ ਵਾਸੀਆਂ ਨੇ ਗੁੱਸੇ ਵਿੱਚ ਆ ਕੇ ਉਸ ਦੀ ਮਾਂ ਨੂੰ ਨਿਸ਼ਾਨਾ ਬਣਾਇਆ, ਜਿਸ ਦਾ ਇਸ ਮਾਮਲੇ ਨਾਲ ਕੋਈ ਸਿੱਧਾ ਸਬੰਧ ਨਹੀਂ ਸੀ।ਪਿੰਡ ਦੇ ਲੋਕਾਂ ਨੇ ਔਰਤ ਨੂੰ ਘੇਰ ਕੇ ਇੱਕ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਭੀੜ ਵਿੱਚੋਂ ਕਿਸੇ ਨੇ ਵੀ ਔਰਤ ਦੀ ਮਦਦ ਨਹੀਂ ਕੀਤੀ, ਸਗੋਂ ਲੋਕ ਤਮਾਸ਼ਬੀਨ ਬਣੇ ਰਹੇ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੇ ਦੋ ਮੁਲਾਜ਼ਮ ਮੌਕੇ ‘ਤੇ ਪਹੁੰਚੇ, ਪਰ ਭੀੜ ਨੇ ਉਨ੍ਹਾਂ ਦੀ ਗੱਲ ਨਾ ਸੁਣੀ। ਬਾਅਦ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਨੇ ਔਰਤ ਨੂੰ ਛੁਡਵਾ ਕੇ ਹਸਪਤਾਲ ਵਿੱਚ ਦਾਖਲ ਕਰਵਾਇਆ।ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਪੰਜ ਮਹਿਲਾਵਾਂ ਸਮੇਤ ਕੁੱਲ 13 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਖਬਰ ਲਿਖਣ ਤੱਕ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ। ਇਹ ਘਟਨਾ ਸਮਾਜ ਵਿੱਚ ਇਨਸਾਫ ਦੇ ਨਾਮ ‘ਤੇ ਭੀੜ ਦੀ ਹਿੰਸਾ ਅਤੇ ਔਰਤਾਂ ਪ੍ਰਤੀ ਵਿਤਕਰੇ ਨੂੰ ਦਰਸਾਉਂਦੀ ਹੈ, ਜਿਸ ਨੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...