September 22, 2026, 2:13 am
----------- Advertisement -----------
HomeNewsBreaking Newsਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾ.ਇ.ਰਿੰ.ਗ ਕਰਨ ਵਾਲੇ ਕਾਬੂ, ਮੋਗਾ ਪੁਲਿਸ...

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾ.ਇ.ਰਿੰ.ਗ ਕਰਨ ਵਾਲੇ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਕੀਤਾ ਗ੍ਰਿਫਤਾਰ

Published on

----------- Advertisement -----------

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ ‘ਤੇ ਹਮਲੇ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੁਕਾਬਲੇ ਦੇ ਬਾਅਦ ਗ੍ਰਿਫਤਾਰ ਕੀਤਾ। ਮੁਕਾਬਲੇ ਦੌਰਾਨ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਫਾਇਰਿੰਗ ਹੋਈ, ਜਿਸ ਨਾਲ ਗੋਲੀ ਲੱਗਣ ਨਾਲ ਤਿੰਨੋਂ ਸ਼ੂਟਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਮੁਲਜ਼ਮਾਂ ਤੋਂ ਪੁਲਿਸ ਨੇ ਹਥਿਆਰ ਤੇ ਵਾਰਦਾਤ ਵਿਚ ਇਸਤੇਮਾਲ ਕੀਤੀ ਗਈ ਕਾਰ ਵੀ ਬਰਾਮਦ ਕੀਤੀ ਹੈ। ਇਹ ਹਮਲਾ ਦਿਨ-ਦਿਹਾੜੇ ਕੀਤੇ ਗਿਆ ਸੀ ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਸੀ। ਹੁਣ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਬਾਅਦ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾ ਵਿਖੇ 4 ਜੁਲਾਈ ਨੂੰ ਕਲੀਨਿਕ ‘ਤੇ ਦਵਾਈ ਲੈਣ ਦੇ ਬਹਾਨੇ ਆਏ ਨੌਜਵਾਨਾਂ ਨੇ ਡਾਕਟਰ ਅਨਿਲ ਕੰਬੋਜ ਨੂੰ ਗੋਲੀ ਮਾਰੀ ਸੀ। ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਹੈ। ਮੁਲਜ਼ਮਾਂ ਦੀ ਪਛਾਣ ਗੁਰਲਾਲ, ਖੁਸ਼ਪ੍ਰੀਤ ਤੇ ਗੁਰਮਨ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...