September 14, 2026, 11:41 am
----------- Advertisement -----------
HomeNewsBreaking Newsਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

Published on

----------- Advertisement -----------


ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ ਕੇਸ ਦਰਜ ਹੋਇਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ ਜਿਸ ਕਰਕੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਫਿਰ ਤੋਂ ਸਵਾਲ ਖੜ੍ਹੇ ਹੋਏ ਹਨ। ਜਾਣਕਾਰੀ ਮੁਤਾਬਕ 2 SHO ਤੇ 2 ਵਿਚੋਲਿਆਂ ਸਣੇ ਕੁੱਲ 4 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਇਸ ਤਹਿਤ ਕੱਚਾ ਪੱਕਾ ਥਾਣੇ ਦੇ SHO ਕਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਵਲਟੋਹਾ ਥਾਣੇ ਦੇ SHO ਬਲਜਿੰਦਰ ਸਿੰਘ ਸਣੇ 3 ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ। 

ਦੱਸ ਦੇਈਏ ਕਿ ਦੋਵੇਂ SHO ਖਿਲਾਫ NDPS ਤਹਿਤ ਮੁਲਜ਼ਮਾਂ ਨੂੰ ਨਾਜਾਇਜ਼ ਲਾਭ ਪਹੁੰਚਾਉਣ ਦੇ ਬਦਲੇ ਵਿਚੋਲੀਆਂ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਦੋਵੇਂ ਪੁਲਿਸ ਅਧਿਕਾਰੀਆਂ ਖਿਲਾਫ 7 ਲੱਖ ਰੁਪਏ ਦੀ ਰਿਸ਼ਵਤ ਲਈ ਗਈ ਜਿਸ ਵਿਚ SI ਬਲਜਿੰਦਰ ਸਿੰਘ ਤੇ SHO ਥਾਣਾ ਵਲਟੋਹਾ ਤੇ ਰੌਬਿਨ ਸਿੰਘ ਰਾਹੀਂ 3 ਲੱਖ ਰੁਪਏ ਲੈਣ ਦਾ ਇਲਜ਼ਾਮ ਲੱਗਿਆ ਹੈ। SI ਕ੍ਰਿਪਾਲ ਸਿੰਘ ਤੇ SHO ਥਾਣਾ ਕੱਚਾ ਪੱਕਾ ਤੇ ਪੂਰਨ ਸਿੰਘ ਰਾਹੀਂ4 ਲੱਖ ਰੁਪਏ ਲੈਣ ਦੇ ਦੋਸ਼ ਲੱਗੇ ਹਨ।

ਜ਼ਿਕਰਯੋਗ ਹੈ ਕਿ ਇਕ SHO ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਦੂਜਾ ਫਰਾਰ ਚੱਲ ਰਿਹਾ ਹੈ। ਖਾਸ ਗੱਲ ਹੈ ਕਿ ਕ੍ਰਿਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਹੀ ਕੱਚਾ ਪੱਕਾ ਥਾਣੇ ਦੇ SHO ਵਜੋਂ ਅਹੁਦਾ ਸੰਭਾਲਿਆ ਸੀ। ਕ੍ਰਿਪਾਲ ਸਿੰਘ ਖਿਲਾਫ ਥਾਣਾ ਕੱਚਾ ਪੱਕਾ ਵਿਚ ਹੀ ਮੁਕੱਦਮਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...