September 20, 2026, 11:05 am
----------- Advertisement -----------
HomeNewsBreaking Newsਕੀ Film Satluj ਵਾਂਗ ਹੀ ਰਿਲੀਜ਼ ਨਹੀਂ ਹੋਵੇਗੀ Film Dastaar ? ਸਕ੍ਰੀਨਿੰਗ...

ਕੀ Film Satluj ਵਾਂਗ ਹੀ ਰਿਲੀਜ਼ ਨਹੀਂ ਹੋਵੇਗੀ Film Dastaar ? ਸਕ੍ਰੀਨਿੰਗ ਦੇ ਬਾਵਜੂਦ ਅਜੇ ਤੱਕ ਨਹੀਂ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ

Published on

----------- Advertisement -----------

ਅਜੇ ਫਿਲਮ ਸਤਲੁਜ ਨੂੰ ਲੈ ਕੇ ਭਖਿਆ ਮਾਹੌਲ ਸ਼ਾਂਤ ਨਹੀਂ ਹੋਇਆ ਸੀ ਕਿ ਇੱਕ ਹੋਰ ਪੰਜਾਬੀ ਫਿਲਮ ਚਰਚਾ ’ਚ ਆ ਗਈ ਹੈ। ਦੱਸ ਦਈਏ ਕਿ ਫਿਲਮ ਸਤਲੁਜ ਦੇ ਵਾਂਗ ਹੀ ਹੁਣ ਫਿਲਮ ਦਸਤਾਰ ਨੂੰ ਵੀ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ। ਜਦਕਿ ਫਿਲਮ 17 ਜੁਲਾਈ ਨੂੰ ਰਿਲੀਜ਼ ਹੋਣੀ ਹੈ। 

‘ਦਸਤਾਰ’ ਫਿਲਮ ਦੀ ਹੋ ਚੁੱਕੀ ਹੈ ਸਕ੍ਰੀਨਿੰਗ  

ਦੱਸ ਦਈਏ ਕਿ ਫਿਲਮ ਸਬੰਧੀ ਸਕ੍ਰੀਨਿੰਗ ਹੋ ਚੁੱਕੀ ਹੈ। ਇਸ ਦੇ ਬਾਵਜੂਦ ਵੀ ਫਿਲਮ ਅਜੇ ਤੱਕ ਸਰਟੀਫਿਕੇਟ ਨਹੀਂ ਮਿਲਿਆ ਹੈ। ਇਸ ਫਿਲਮ ’ਚ ਪੰਜਾਬੀ ਅਦਾਕਾਰ ਤਰਸੇਮ ਜੱਸੜ ਅਤੇ ਯੋਗਰਾਜ ਸਿੰਘ ਨਜ਼ਰ ਆ ਰਹੇ ਹਨ। 

ਫਿਲਮ ਦਾ ਟ੍ਰੇਲਰ ਰੌਂਗਟੇ ਖੜੇ ਕਰ ਦੇਣ ਵਾਲਾ ਹੈ। ਫਿਲਮ ’ਚ ਤਰਸੇਮ ਜੱਸੜ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਇਹ ਇੱਕ ਸਿੰਘ ਦਾ ਪੁੱਤ ਹੈ ਦਸਤਾਰ ਸਜਾਉਂਗਾ ਵੀ ਤੇ ਦਸਤਾਰ ਲਈ ਲੜੂਗਾਂ ਵੀ। ਦੱਸ ਦਈਏ ਕਿ ਫਿਲਮ ਅਮਰ ਹੁੰਦਲ ਵੱਲੋ ਡਾਈਰੈਕਟ ਕੀਤੀ ਗਈ ਹੈ। ਫਿਲਮ ਨੂੰ ਪ੍ਰੋਡਿਊਸ ਗੁੰਨਬੀਰ ਸਿੰਘ ਸਿੱਧੂ ਤੇ ਮਨਮੋਡ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ ਦੂਜੇ ਪਾਸੇ ਇਸ ਫਿਲਮ ਦੇ ਨਾਲ ਜੁੜੇ ਕੁਝ ਖਾਸ ਲੋਕਾਂ ਨੇ ਪੀਟੀਸੀ ਨਿਊਜ਼ ਨੂੰ ਦੱਸਿਆ ਕਿ 8 ਜੁਲਾਈ ਨੂੰ ਦਿੱਲੀ ’ਚ ਸੈਂਸਰ ਬੋਰਡ ਵੱਲੋਂ ਸਕ੍ਰੀਨਿੰਗ ਕਰਵਾਈ ਗਈ। ਇਸ ਤੋਂ ਬਾਅਦ ਪ੍ਰਕਿਰਿਆ ਮੁਤਾਬਿਕ ਫਿਲਮ ਨੂੰ ਇੱਕ ਜਾਂ ਦੋ ਦਿਨਾਂ ਬਾਅਦ ਅਪਡੇਟ ਮਿਲ ਜਾਂਦਾ ਹੈ ਕਿ ਫਿਲਮ ਨੂੰ ਸਰਟੀਫਿਕੇਟ ਮਿਲਣਾ ਹੈ ਜਾਂ ਨਹੀਂ ਜਾਂ ਫੇਰ ਕੋਈ ਕੱਟ ਲਗਾਉਣਾ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਵੈੱਬਸਾਈਟ ’ਤੇ ਅਪਡੇਟ ਹੋ ਜਾਂਦਾ ਹੈ। ਜਿਸ ਤੋਂ ਬਾਅਦ ਇਹ ਸਪਸ਼ਟ ਹੋ ਜਾਂਦਾ ਹੈ ਕਿ ਫਿਲਮ ਰਿਲੀਜ਼ ਕੀਤੀ ਜਾਵੇ ਜਾਂ ਨਹੀਂ। ਪਰ ਫਿਲਮ ਦਸਤਾਰ ਦੀ ਸਕ੍ਰੀਨਿੰਗ ਪੂਰੀ ਹੋਣ ਤੋਂ ਬਾਅਦ ਵੀ ਅਜਿਹਾ ਕੋਈ ਅਪਡੇਟ ਨਹੀਂ ਆਇਆ ਹੈ। ਫਿਲਮ ਨੂੰ ਰਿਲੀਜ਼ ਹੋਣ ’ਚ ਕੁਝ ਹੀ ਸਮਾਂ ਰਹਿ ਗਿਆ ਪਰ ਫਿਲਮ ਨੂੰ ਸਰਟੀਫਿਕੇਟ ਪ੍ਰਪਾਤ ਨਹੀਂ ਹੋਇਆ ਹੈ ਅਤੇ ਵਾਰ- ਵਾਰ ਫਿਲਮ ਨਾਲ ਜੁੜੇ ਖਾਸ ਲੋਕਾਂ ਵੱਲੋਂ ਬੋਰਡ ਨੂੰ ਕਹਿਣ ਦੇ ਬਾਵਜੂਦ ਵੀ ਫਿਲਮ ਨੂੰ ਅਪਡੇਟ ਨਹੀਂ ਦਿੱਤਾ ਜਾ ਰਿਹਾ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...