June 4, 2026, 8:33 pm
----------- Advertisement -----------
HomeNewsBreaking Newsਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ,...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

Published on

----------- Advertisement -----------


ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ ਚੁੱਘ ਰਾਜ ਸਭਾ ਵਿਚ ਜਾਣਗੇ। ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਜਾ ਰਹੀ ਹੈ। ਮੱਧ ਪ੍ਰਦੇਸ਼ ਤੋਂ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ ਤੇ ਇਸ ਲਈ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਭਾਜਪਾ ਵੱਲੋ ਕੇਂਦਰੀ ਚੋਣ ਕਮੇਟੀ ਲਈ ਵੱਖ-ਵੱਖ ਸੂਬਿਆਂ ਵਿਚ ਹੋਣ ਵਾਲੀਆਂ ਰਾਜ ਸਭਾ ਦੀਆਂ ਚੋਣਾਂ ਅਤੇ ਓਡੀਸ਼ਾ ਦੀਆਂ ਉਪ ਚੋਣਾਂ 2026 ਲਈ ਉਮੀਦਵਾਰਾਂ ਦੀ ਸੂਚੀ ਐਲਾਨੀ ਗਈ ਹੈ ਤੇ ਇਸ ਸੂਚੀ ਵਿਚ ਮੱਧਪ੍ਰਦੇਸ਼ ਤੋਂ ਸੀਨੀਅਰ ਆਗੂ ਤਰੁਣ ਚੁੱਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਜਾਰੀ ਸੂਚੀ ਮੁਤਾਬਕ ਰਾਸ਼ਟਰੀ ਮਹਾਸਕੱਤਰ ਤਰੁਣ ਚੁੱਘ ਸਣੇ ਮੱਧ ਪ੍ਰਦੇਸ਼ ਤੋਂ ਰਜਨੀਸ਼ ਅਗਰਵਾਲ, ਰਾਜਸਥਾਨ ਤੋਂ ਡਾ. ਅਲਕਾ ਗੁਰਜਰ ਤੇ ਡਾ. ਸਤੀਸ਼ ਪੂਨੀਆ, ਗੁਜਰਾਤ ਤੋਂ ਰਾਜੂਭਾਈ ਸ਼ੁਕਲਾ, ਮੁਕੇਸ਼ ਭਾਈ ਰਾਠਵਾ, ਮਾਨ ਸਿੰਘ ਪਰਮਾਰ ਤੇ ਜੀਤੇਂਦਰ ਮੇਘਜੀਭਾਈ ਕੰਜ਼ਾਰੀਆ, ਅਰੁਣਾਚਲ ਪ੍ਰਦੇਸ਼ ਤੋਂ ਤਾਈ ਤਾਗਾ, ਮਣੀਪੁਰ ਏ. ਸ਼ਾਰਦਾ ਦੇਵੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਚੁੱਘ ਅੰਮ੍ਰਿਤਸਰ ਦੇ ਰਹਿਣ ਵਾਲੇ ਤੇ ਪੰਜਾਬ ਦਾ ਵੱਡਾ ਹਿੰਦੂ ਚਿਹਰਾ ਹਨ। ਹੁਣੇ ਜਿਹੇ ਭਾਜਪਾ ਨੇ ਪੰਜਾਬ ਵਿਚ ਸੁਨੀਲ ਜਾਖੜ ਨੂੰ ਪ੍ਰਧਾਨ ਤੇ ਅਸ਼ਵਨੀ ਸ਼ਰਮਾ ਨੂੰ ਵਰਕਿੰਗ ਪ੍ਰਧਾਨ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਜੱਟ ਸਿੱਖ ਚਿਹਰੇ ਕੇਵਲ ਢਿੱਲੋਂ ਨੂੰ ਨਵਾਂ ਪੰਜਾਬ ਪ੍ਰਧਾਨ ਬਣਾ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...