November 11, 2026, 5:41 pm
----------- Advertisement -----------
HomeNewsBreaking Newsਸ਼ੁੱਕਰਵਾਰ ਤੱਕ ਪ੍ਰੋਪਰਟੀ ਦੇ ਰਜਿਸਟਰੇਸ਼ਨ ਨਹੀਂ ਕਰਨਗੇ ਪੰਜਾਬ ਦੇ ਤਹਿਸੀਲਦਾਰ

ਸ਼ੁੱਕਰਵਾਰ ਤੱਕ ਪ੍ਰੋਪਰਟੀ ਦੇ ਰਜਿਸਟਰੇਸ਼ਨ ਨਹੀਂ ਕਰਨਗੇ ਪੰਜਾਬ ਦੇ ਤਹਿਸੀਲਦਾਰ

Published on

----------- Advertisement -----------

ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਪੂਰੀ ਤਰ੍ਹਾਂ ਨਾਲ ਕੰਮ ਠੱਪ ਰਿਹਾ। ਲੁਧਿਆਣਾ ਅਤੇ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਤਹਿਸੀਲਦਾਰਾਂ ਅਤੇ ਹੋਰ ਮੁਲਾਜ਼ਮਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਨਰਾਜ਼ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਹੜ੍ਹਤਾਲ ਦਾ ਐਲਾਨ ਕੀਤਾ ਸੀ।

ਜਿਸ ਤੋਂ ਬਾਅਦ ਲੁਧਿਆਣਾ ਵਿਖੇ ਮਾਲ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ। ਬੀਤੇ ਦਿਨੀਂ ਵਿਜੀਲੈਂਸ ਵਿਭਾਗ ਵਲੋਂ ਇਕ ਤਹਿਸੀਲਦਾਰ, ਰਜਿਸਟਰੀ ਕਲਰਕ ਸਣੇ ਹੋਰਨਾਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਤਹਿਸੀਲਦਾਰਾਂ ਨੇ ਸੂਬੇ ਭਰ ਵਿਚ ਪ੍ਰਾਪਰਟੀਆਂ ਦੀ ਰਜਿਸਟਰੇਸ਼ਨ ਦੀ ਕਾਰਵਾਈ ਨੂੰ ਸ਼ੁੱਕਰਵਾਰ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ।

ਹਾਲਾਂਕਿ ਇਸ ਤੋਂ ਇਲਾਵਾ ਮਾਲ ਵਿਭਾਗ ਨਾਲ ਸੰਬੰਧਿਤ ਬਾਕੀ ਸਾਰੇ ਕੰਮ ਜਾਰੀ ਰਹਿਣਗੇ। ਲੁਧਿਆਣਾ ਵਿਖੇ ਮਾਲ ਵਿਭਾਗ ਨਾਲ ਸੰਬੰਧਿਤ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਵਿਚ ਤਹਿਸੀਲਦਾਰਾਂ ਦੀ ਜਥੇਬੰਦੀ ਦੇ ਪ੍ਰਧਾਨ ਲਛਮਣ ਸਿੰਘ ਨੇ ਦੋਸ਼ ਲਾਇਆ ਕਿ ਵਿਜ਼ੀਲੈਂਸ ਵਿਭਾਗ ਵਲੋਂ ਝੂਠੇ ਕੇਸ ਤਹਿਤ ਤਹਿਸੀਲਦਾਰ ਅਤੇ ਹੋਰਨਾਂ ਨੂੰ ਫਸਾਇਆ ਗਿਆ।

ਉਨ੍ਹਾਂ ਨੇ ਕਿਹਾ ਕਿ ਇਕ ਤਹਿਸੀਲਦਾਰ ਅਤੇ ਉਸ ਦੇ ਸਟਾਫ਼ ਵਲੋਂ ਵੱਡੀ ਗਿਣਤੀ ਵਿਚ ਹੋਣ ਵਾਲੀਆਂ ਪ੍ਰੋਪਰਟੀ ਦੀਆਂ ਰਜਿਸਟਰੇਸ਼ਨਾਂ ਨਾਲ ਸੰਬੰਧਿਤ ਦਸਤਾਵੇਜਾ ਦੀ ਜਾਂਚ ਕਰਨਾ ਮੁਮਕਿਨ ਨਹੀਂ ਹੈ। ਆਉਂਦੇ ਦਿਨਾਂ ਦੌਰਾਨ ਉਨ੍ਹਾਂ ਵਲੋਂ ਵਿਜੀਲੈਂਸ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਫ਼ਸਰਾਂ ਅਤੇ ਸਿਆਸਤਦਾਨਾਂ ਨਾਲ ਸੰਬੰਧਿਤ ਕਈ ਵੱਡੇ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼ੁਕਰਵਾਰ ਨੂੰ ਉਨ੍ਹਾਂ ਵਲੋਂ ਇਕ ਹੋਰ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...