November 10, 2026, 4:56 am
----------- Advertisement -----------
HomeNewsLatest Newsਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਹੋਏ ਪੰਜਾਬੀ, ਜਾਣੋ ਅਗਲੇ ਦੋ ਦਿਨ ਕਿਵੇਂ...

ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਹੋਏ ਪੰਜਾਬੀ, ਜਾਣੋ ਅਗਲੇ ਦੋ ਦਿਨ ਕਿਵੇਂ ਦਾ ਰਹੇਗਾ ਮੌਸਮ?

Published on

----------- Advertisement -----------

ਪੰਜਾਬ ਦੇ ਕਈ ਇਲਾਕਿਆਂ ‘ਚ ਪਿਛਲੇ ਦਿਨੀਂ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲੀ। ਕਈ ਥਾਵਾਂ ‘ਤੇ ਧੂੜ ਭਰੀ ਹਨੇਰੀ ਅਤੇ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਹੁਣ ਪੰਜਾਬ ‘ਚ ਇਕ ਵਾਰ ਫਿਰ ਤੋਂ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ ਅਤੇ ਕਈਆਂ ਦਾ ਤਾਪਮਾਨ 40 ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ, ਬੁੱਧਵਾਰ ਅਤੇ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਮੌਸਮ ਖੁਸ਼ਕ ਰਹਿਣ ਵਾਲਾ ਹੈ। ਤੇਜ਼ ਧੁੱਪ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਧੇਗਾ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਪ੍ਰਕੋਪ ਵਧੇਗਾ। ਗਰਮੀ ਵਧਣ ਦੇ ਨਾਲ-ਨਾਲ ਹੀਟ ਵੇਵ ਆਉਣ ਦੀ ਸੰਭਾਵਨਾ ਹੈ, ਜਿਸ ਦੀ ਐਡਵਾਈਜ਼ਰੀ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ 27 ਅਤੇ 28 ਅਪ੍ਰੈਲ ਨੂੰ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਦੁਪਹਿਰ ਨੂੰ ਘਰ ਤੋਂ ਬਾਹਰ ਨਾ ਨਿਕਲਣਾ ਬਿਹਤਰ ਹੈ। ਸਿਰਫ਼ ਲੋੜ ਪੈਣ ‘ਤੇ ਹੀ ਬਾਹਰ ਨਿਕਲੋ। ਜੇਕਰ ਬਾਹਰ ਜਾਣਾ ਹੋਵੇ ਤਾਂ ਪਾਣੀ ਜਾਂ ਨਿੰਬੂ ਪਾਣੀ ਪੀ ਕੇ ਬਾਹਰ ਜਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...