October 25, 2026, 11:15 am
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼

Published on

----------- Advertisement -----------

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਕੋਈ ਚੀਜ਼ ਸੁੱਟ ਕੇ ਮੰਦਰ ‘ਤੇ ਹਮਲਾ ਕੀਤਾ। ਸੀਸੀਟੀਵੀ ਵੀਡੀਓ ਵਿੱਚ ਹਮਲਾ ਸਾਫ਼ ਦਿਖਾਈ ਦੇ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਜਿਹੇ ਹਮਲਿਆਂ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਦਾ ਹੱਥ ਹੋ ਸਕਦਾ ਹੈ।

ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਸੀਸੀਟੀਵੀ ਵਿੱਚ ਦੋ ਬਾਈਕ ਸਵਾਰ ਦੇਖੇ ਗਏ ਹਨ, ਜਿਨ੍ਹਾਂ ਦਾ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਹਰ ਰੋਜ਼ ਪਾਕਿਸਤਾਨੀ ਏਜੰਸੀਆਂ ਸਾਡੇ ਗਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਅਜਿਹੇ ਕੰਮਾਂ ਲਈ ਉਕਸਾਉਂਦੀਆਂ ਹਨ। ਪਿਛਲੇ ਸੁਲਝੇ ਮਾਮਲਿਆਂ ਵਿੱਚ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਆਈ.ਐਸ.ਆਈ. ਵੀਕਰ ਸੈਕਸ਼ਨ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਕਿਸੇ ਦੇ ਪ੍ਰਭਾਵ ਜਾਂ ਪੈਸਿਆਂ ਦੇ ਲਾਲਚ ਕਾਰਨ ਅਜਿਹਾ ਨਾ ਕਰਨ। ਇਸ ਦਾ ਨਤੀਜਾ ਉਨ੍ਹਾਂ ਨੂੰ ਵੀ ਭੁਗਤਣਾ ਪਵੇਗਾ।

ਦੂਜੇ ਪਾਸੇ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਵਿਗਾੜਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਤਾਂਕਿ ਸੂਬਾ ਅਸ਼ਾਂਤ ਦਿਸੇ। ਕੁਝ ਸਮਾਜ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ ਤਾਂ ਪੁਲਿਸ ਵੀ ਉਨ੍ਹਾਂ ਖਿਲਾਫ ਕਾਰਵਾਈ ਕਰ ਰਹੀ ਹੈ। ਪੁਲਿਸ ਕੋਲ ਜੋ ਸਾਧਨ ਹਨ ਉਹ ਅਪਡੇਟੇਡ ਹਨ। ਪੰਜਾਬ ਲਾ ਐਂਡ ਆਰਡਰ ਦੇ ਲਿਹਾਜ਼ ਨਾਲ ਪੂਰੀ ਤਰ੍ਹਾਂ ਸੇਫ ਹੈ। ਪਾਕਿਸਤਾਨ ਤੋਂ ਡਰੋਨ ਆ ਰਹੇ ਹਨ। ਇਹ ਪਾਕਿਸਤਾਨ ਦੀ ਕੋਸ਼ਿਸ਼ ਹੈ ਅਤੇ ਇਹ ਕੋਸ਼ਿਸ਼ਾਂ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ।

ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ ‘ਚ ਝੰਡੇ ਸਨ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੋਈ ਚੀਜ਼ ਸੁੱਟ ਦਿੱਤੀ।

ਜਿਵੇਂ ਹੀ ਉਹ ਉਥੋਂ ਭੱਜੇ ਤਾਂ ਮੰਦਰ ‘ਚ ਜ਼ਬਰਦਸਤ ਧਮਾਕਾ ਹੋ ਗਿਆ। ਘਟਨਾ ਰਾਤ ਕਰੀਬ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦੇ ਪੁਜਾਰੀ ਮੁਰਾਰੀ ਲਾਲ ਸ਼ਰਮਾ ਵੀ ਅੰਦਰ ਸੌਂ ਰਹੇ ਸਨ ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਏ। ਉਹ ਰਾਤ ਨੂੰ ਹੀ ਛੇਹਰਟਾ ਥਾਣੇ ਪਹੁੰਚੇ ਅਤੇ ਘਟਨਾ ਦੀ ਜਾਣਕਾਰੀ ਦਿੱਤੀ।

ਹਮਲਾਵਰਾਂ ਵੱਲੋਂ ਪਹਿਲੀ ਮੰਜ਼ਿਲ ‘ਤੇ ਬੰਬ ਸੁੱਟਿਆ ਗਿਆ ਸੀ। ਇਸ ਕਾਰਨ ਮੰਦਰ ਦੀ ਪਹਿਲੀ ਮੰਜ਼ਿਲ ਦਾ ਬਾਹਰ ਵਾਲਾ ਹਿੱਸਾ ਨੁਕਸਾਨਿਆ ਗਿਆ ਹੈ। ਪੁਲਿਸ ਅਤੇ ਮੰਦਰ ਮੈਨੇਜਮੈਂਟ ਨੇ ਨੁਕਸਾਨੇ ਗਏ ਸਥਾਨ ਨੂੰ ਹਰੇ ਪਰਦੇ ਨਾਲ ਢੱਕ ਦਿੱਤਾ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕਿਸ ਤਰ੍ਹਾਂ ਦੀ ਬੰਬ ਵਰਗੀ ਚੀਜ਼ ਸੁੱਟੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...