November 16, 2026, 11:18 pm
----------- Advertisement -----------
HomeNewsBreaking Newsਥਾਈਲੈਂਡ-ਕੰਬੋਡੀਆ ਵਿਵਾਦ ਵਿਚਾਲੇ ਭਾਰਤੀਆਂ ਲਈ ਵੱਡੀ ਚੇਤਾਵਨੀ , ਬਚਾਅ ਲਈ ਦਿੱਤੀ ਸਲਾਹ,...

ਥਾਈਲੈਂਡ-ਕੰਬੋਡੀਆ ਵਿਵਾਦ ਵਿਚਾਲੇ ਭਾਰਤੀਆਂ ਲਈ ਵੱਡੀ ਚੇਤਾਵਨੀ , ਬਚਾਅ ਲਈ ਦਿੱਤੀ ਸਲਾਹ, ਅਡਵਾਇਜ਼ਰੀ ਜਾਰੀ

Published on

----------- Advertisement -----------

ਕੰਬੋਡੀਆ ਅਤੇ ਥਾਈਲੈਂਡ ਵਿਚਕਾਰ ਸਰਹੱਦੀ ਵਿਵਾਦ ਦੇ ਕਾਰਨ ਭਾਰਤੀ ਦੂਤਾਵਾਸ ਨੇ ਭਾਰਤੀਆਂ ਲਈ ਇੱਕ ਅਡਵਾਇਜ਼ਰੀ ਜਾਰੀ ਕੀਤੀ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਜੇ ਭਾਰਤੀ ਥਾਈਲੈਂਡ ਜਾਂਦੇ ਹਨ, ਤਾਂ ਉਨ੍ਹਾਂ ਨੂੰ ਉੱਥੇ ਦੇ 7 ਰਾਜਾਂ ਵਿੱਚ ਜਾਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਸਥਿਤੀ ਬਹੁਤ ਖਰਾਬ ਹੈ ਅਤੇ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਭਾਰਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਥਾਈਲੈਂਡ ਜਾਣ ਤੋਂ ਪਹਿਲਾਂ ਟੂਰਿਜ਼ਮ ਅਥਾਰਟੀ ਆਫ਼ ਥਾਈਲੈਂਡ (TAT) ਦੇ ਨਿਊਜ਼ਰੂਮ ਤੋਂ ਅਪਡੇਟ ਲੈਣ। ਇਸ ਦੇ ਨਾਲ ਹੀ ਅਡਵਾਇਜ਼ਰੀ ਦੀ ਸਖ਼ਤੀ ਨਾਲ ਪਾਲਣਾ ਕਰੋ।

ਭਾਰਤੀ ਦੂਤਾਵਾਸ ਦੀ ਸਲਾਹ ਵਿੱਚ ਕਿਹਾ ਗਿਆ ਹੈ ਕਿ ‘ਕੰਬੋਡੀਆ-ਥਾਈਲੈਂਡ ਸਰਹੱਦ ‘ਤੇ ਚੱਲ ਰਹੀਆਂ ਝੜਪਾਂ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਸਰਹੱਦੀ ਖੇਤਰਾਂ ਵਿੱਚ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ।’ ਨਾਲ ਹੀ, ਭਾਰਤੀ ਨਾਗਰਿਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਦੂਤਾਵਾਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। -ਐਮਰਜੈਂਸੀ ਦੀ ਸਥਿਤੀ ‘ਚ ਨਾਗਰਿਕ +855 92881676 ‘ਤੇ ਸੰਪਰਕ ਕਰ ਸਕਦੇ ਨੇ।  ਲੋੜ ਪੈਣ ‘ਤੇ cons.phnompenh@mea.gov.in ‘ਤੇ ਈਮੇਲ ਕਰ ਸਕਦੇ ਹਨ। ਥਾਈਲੈਂਡ ਵਿੱਚ ਵੀ ਭਾਰਤੀ ਦੂਤਾਵਾਸ ਨੇ ਟੂਰਿਜ਼ਮ ਅਥਾਰਟੀ ਆਫ਼ ਥਾਈਲੈਂਡ (TAT) ਦੁਆਰਾ ਜਾਰੀ ਅਡਵਾਇਜ਼ਰੀ ਪੋਸਟ ਕੀਤੀ ਹੈ। ਇਸ ਪੋਸਟ ਰਾਹੀਂ ਭਾਰਤੀਆਂ ਨੂੰ ਥਾਈਲੈਂਡ ਦੇ 7 ਰਾਜਾਂ, ਉਬੋਨ ਰਤਚਾਥਨੀ, ਸੂਰੀਨ, ਸਿਸਾਕੇਟ, ਬੁਰੀਰਾਮ, ਸਾ ਕਾਓ, ਚੰਥਾਬੁਰੀ ਅਤੇ ਟ੍ਰੇਟ ਦੀ ਯਾਤਰਾ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ। ਇਨ੍ਹਾਂ 7 ਰਾਜਾਂ ਵਿੱਚ 20 ਤੋਂ ਵੱਧ ਸਥਾਨ ਹਨ ਜਿੱਥੇ ਭਾਰਤੀ ਨਾ ਜਾਣ ਤਾਂ ਬਿਹਤਰ ਹੋਵੇਗਾ। ਦਰਅਸਲ, ਇਨ੍ਹਾਂ ਰਾਜਾਂ ਵਿੱਚ ਪ੍ਰਾਚੀਨ ਹਿੰਦੂ ਮੰਦਰ ਹਨ। ਇਨ੍ਹਾਂ ਤੋਂ ਇਲਾਵਾ ਬਹੁਤ ਸਾਰੇ ਦਿਲਚਸਪ ਸਥਾਨ ਹਨ ਜਿੱਥੇ ਭਾਰਤੀ ਜਾਂਦੇ ਹਨ, ਪਰ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਪ੍ਰਾਚੀਨ ਹਿੰਦੂ ਮੰਦਰਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜੋ ਭਾਰਤੀਆਂ ਲਈ ਮੁਸੀਬਤ ਦਾ ਕਾਰਨ ਬਣ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ 24 ਜੁਲਾਈ 2025 ਨੂੰ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਵਿਵਾਦ ਸ਼ੁਰੂ ਹੋਇਆ ਸੀ। ਥਾਈਲੈਂਡ ਨੇ ਕੰਬੋਡੀਆ ‘ਤੇ ਰਾਕੇਟਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਕੰਬੋਡੀਆ ਦੇ ਲਗਭਗ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਥਾਈਲੈਂਡ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਫੁਮਥਮ ਵੇਚਾਇਆਚਾਈ ਨੇ ਸੰਕੇਤ ਦਿੱਤਾ ਹੈ ਕਿ ਜੇ ਸਥਿਤੀ ਵਿਗੜਦੀ ਹੈ ਤਾਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਛਿੜ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਵਿਵਾਦ ਪ੍ਰੀਆਹ ਵਿਹਾਰ ਅਤੇ ਤਾ ਮੁਏਨ ਥੋਮ ਮੰਦਰਾਂ ਨੂੰ ਲੈ ਕੇ ਹੈ। ਵਿਵਾਦ ਕਾਰਨ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਦੋਵਾਂ ਦੇਸ਼ਾਂ ਨੇ ਆਪਣੇ ਦੂਤਾਵਾਸ ਬੰਦ ਕਰ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਵੀ ਵਾਪਸ ਬੁਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...