September 8, 2026, 3:22 pm
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦਾ ਹਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦਾ ਹਰ ਹਾਲ ਰੱਖ ਰਹੀ ਹੈ ਖਿਆਲ-ਜੌੜਾਮਾਜਰਾ

Published on

----------- Advertisement -----------

ਪਟਿਆਲਾ, 29 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਲਈ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੂੰ ਨਾਲ ਲੈਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ।


ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਚੋਖਾ ਨੁਕਸਾਨ ਹੋਇਆ ਹੈ।


ਸ. ਜੌੜਾਮਾਜਰਾ ਨੇ ਦੱਸਿਆ ਕਿ ਹੜ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ, ਸਨੌਰ, ਸਮਾਣਾ ਅਤੇ ਸ਼ੁਤਰਾਣਾ ਦੇ ਵਿੱਚ ਕਾਫ਼ੀ ਜਿਆਦਾ ਨੁਕਸਾਨ ਕੀਤਾ ਹੈ ਜਿਸ ਕਰਕੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਤੇ ਮੁੱਖ ਸੜਕਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨੁਕਸਾਨੇ ਜਾਣ ਕਰਕੇ ਲੋਕਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਨ੍ਹਾਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।
ਇਸ ‘ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਤੌਰ ‘ਤੇ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਵੀ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਆਦਿ ਬਾਰੇ ਅਨੁਮਾਨ ਪ੍ਰਾਪਤ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਮੁਰੰਮਤ ਤੇ ਖ਼ਤਮ ਹੋਈਆਂ ਸੜਕਾਂ ਦੁਬਾਰਾ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਬਹੁਤ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ।


ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਆਪਣੇ ਸਰੋਤਾਂ ਨਾਲ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ ਉਥੇ ਹੀ ਕੇਂਦਰ ਸਰਕਾਰ ਤੋਂ ਵੀ ਵੱਧ ਤੋਂ ਵੱਧ ਮਦਦ ਲੈ ਕੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਯਤਨ ਜਾਰੀ ਹਨ।
ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕਾਂ ਦਾ ਖੁਦ ਖਿਆਲ ਰੱਖ ਰਹੇ ਹਨ। ਇਸ ਮੌਕੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਹੀ ਕਰਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...