November 10, 2026, 7:27 am
----------- Advertisement -----------
HomeNewsBreaking Newsਗੈਂਗਸਟਰ ਦੇ ਨਿਸ਼ਾਨੇ ਤੇ ਇਹ ਮਸ਼ਹੂਰ ਗਾਇਕ, ਧਮਕੀ ਦੇਕੇ ਮੰਗੀ 2 ਕਰੋੜ...

ਗੈਂਗਸਟਰ ਦੇ ਨਿਸ਼ਾਨੇ ਤੇ ਇਹ ਮਸ਼ਹੂਰ ਗਾਇਕ, ਧਮਕੀ ਦੇਕੇ ਮੰਗੀ 2 ਕਰੋੜ ਦੀ ਫਿਰੌਤੀ, ਦਿੱਤੀ ਧਮਕੀ

Published on

----------- Advertisement -----------

ਪੰਜਾਬੀ ਗਾਇਕ ਅਕਸਰ ਹੀ ਗੈਂਗਸਟਰਾਂ ਦੇ ਨਿਸ਼ਾਨਿਆਂ ਤੇ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਤੋਂ ਪੰਜਾਬੀ ਗਾਇਕ ਰਣਜੀਤ ਬਾਵਾ ਸੁਰਖੀਆਂ ਦੇ ਵਿੱਚ ਆਏ ਹਨ। ਦਰਅਸਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੋਲੋਂ ਰੰਗਦਾਰੀ ਮੰਗੀ ਗਈ ਹੈ। ਵਿਦੇਸ਼ੀ ਨੰਬਰ ਤੋਂ ਵਟਸਐਪ ਰਾਹੀਂ ਦੋ ਕਰੋੜ ਰੁਪਏ ਦੀ ਰੰਗਦਾਰੀ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਰਣਜੀਤ ਬਾਵਾ ਦੇ ਮੈਨੇਜਰ ਦੇ ਵੱਲੋਂ ਇਸ ਦੀ ਸ਼ਿਕਾਇਤ ਹੁਣ ਪੁਲਿਸ ਨੂੰ ਦਿੱਤੀ ਹੈਪੁਲਿਸ ਨੇ ਅਣਪਛਾਤਿਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਵਾਇਸ ਨੋਟ ਦੇ ਰਾਹੀਂ ਇਹ ਰੰਗਦਾਰੀ ਮੰਗੀ ਗਈ ਹੈ। ਵੱਖ-ਵੱਖ ਨੰਬਰਾਂ ਤੋਂ ਹੁਣ ਤੱਕ ਉਨ੍ਹਾਂ ਨੂੰ ਕਈ ਮੈਸੇਜ ਅਜਿਹੇ ਮਿਲ ਚੁੱਕੇ ਹਨ। ਜਿਸ ਦੇ ਵਿੱਚ ਉਨ੍ਹਾਂ ਤੋਂ ਕਦੇ ਇੱਕ ਕਰੋੜ ਦੀ ਤੇ ਕਦੇ ਦੋ ਕਰੋੜ ਰੁਪਏ ਦੀ ਰੰਗਦਾਰੀ ਮੰਗੀ ਜਾ ਰਹੀ ਹੈ। ਜਿਸ ਤੋਂ ਦੁਖੀ ਹੋ ਕੇ ਹੁਣ ਗਾਇਕ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਹਰ ਇੱਕ ਐਂਗਲ ਤੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸੁਰੱਖਿਆ ਵੀ ਹੋਰ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਅੱਠ ਫੇਜ਼ ਦੇ ਵਿੱਚ ਉਨ੍ਹਾਂ ਦੇ ਮੈਨੇਜਰ ਦੇ ਵੱਲੋਂ ਇਹ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕਿਸੇ ਗੈਂਗਸਟਰ ਦੇ ਵੱਲੋਂ ਇਹ ਧਮਕੀ ਦਿੱਤੀ ਗਈ ਹੈ ਜਾਂ ਫਿਰ ਕਿਸੀ ਸ਼ਰਾਰਤੀ ਅਨਸਰ ਦੇ ਵੱਲੋਂ ਇਹ ਘਿਨੌਣੀ ਹਰਕਤ ਕੀਤੀ ਗਈ ਹੈ। ਇਸ ਦੀ ਹਰ ਇੱਕ ਐਂਗਲ ਤੋਂ ਪੁਲਿਸ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮੋਹਾਲੀ ਦੇ ਵਿੱਚ ਹੁਣ ਤੱਕ ਦੋ ਦਰਜਨ ਦੇ ਕਰੀਬ ਅਜਿਹੀ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਜਿਸ ਦੇ ਵਿੱਚ ਪੰਜਾਬੀ ਸਿੰਗਰਾਂ ਦੇ ਕੋਲੋਂ ਰੰਗਦਾਰੀ ਮੰਗੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...