ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਨਜੀਤ ਸਿੰਘ ਰਾਏ, ਹਰਮੀਤ ਸਿੰਘ ਕਾਦੀਆਂ ਤੇ ਹੋਰ ਆਗੂਆਂ ਨੇ ਫਤਿਹਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਅੱਜ ਚਾਲੇ ਪਾਏ। ਕਰ ਸਾਹਿਬ ਵਿਖੇ ਸ਼ਹੀਦਾਂ ਦੀ ਪਵਿੱਤਰ ਧਰਤੀ ਤੇ ਰਾਤ ਪਹੁੰਚੇ ਤਾਂ ਫਤਿਹਗੜ੍ਹ ਸਾਹਿਬ ਦੇ ਲੋਕਾਂ ਵੱਲੋਂ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਤੜਕ ਸਵੇਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ।ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਵੀ ਕਿਸਾਨਾਂ ਦਾ ਸੁਆਗਤ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਅਸੀਂ ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਅਰਦਾਸ ਕੀਤੀ ਸੀ ਅੱਜ ਮੁੜ ਤੋਂ ਕਿਸਾਨੀ ਮੋਰਚਾ ਫਤਿਹ ਕਰਨ ਤੋਂ ਬਾਅਦ ਵੀ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਆ ਕੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਸਮਝ ਆ ਗਈ ਹੈ ਕਿ ਆਪਣੇ ਹੱਕਾਂ ਲਈ ਕਿੰਝ ਲੜਨਾ ਹੈ। ਇਸ ਮੌਕੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀ ਕਿਸਾਨਾਂ ਦੀ ਬਦੋਲਤ ਇਹ ਜਿੱਤ ਹਾਸਲ ਕੀਤੀ ਹੈ ਕਿਸਾਨ ਜਥੇਬੰਦੀਆਂ ਤੇ ਪੂਰੇ ਪੰਜਾਬ ਦੇ ਲੋਕਾਂ ਨੂੰ ਮਾਨ ਹੈ।