April 26, 2026, 10:11 pm
----------- Advertisement -----------
HomeNewsBreaking Newsਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ: ਬਾਲੀ

Published on

----------- Advertisement -----------

ਚੰਡੀਗੜ੍ਹ, 25 ਅਪ੍ਰੈਲ 2026:ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ ‘ਤੇ ਲੋਕਤੰਤਰ ਦੇ ਵਿਰੁੱਧ ਹਨ।

ਦੀਪਕ ਬਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਹੈ ਕਿ “ਜੰਗ ਵਿਚ ਮਰਨ ਵਾਲਾ ਸ਼ਹੀਦ, ਜਿੱਤਣ ਵਾਲਾ ਯੋਧਾ ਤੇ ਭੱਜਣ ਵਾਲਾ ਗੱਦਾਰ ਆਖਵਾਉਂਦਾ ਹੈ”। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪਾਰਟੀ ਛੱਡ ਰਹੇ ਹਨ, ਉਹ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰ ਰਹੇ ਹਨ।

ਜਨਰਲ ਸਕੱਤਰ ਬਾਲੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।

ਦੀਪਕ ਬਾਲੀ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।

ਬਾਲੀ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ। ਬਾਲੀ ਨੇ ਭਾਰਤੀ ਜਨਤਾ ਪਾਰਟੀ ਨੂੰ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰਨ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF)...