September 30, 2026, 3:41 pm
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

Published on

----------- Advertisement -----------

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਅੰਮ੍ਰਿਤਸਰ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ ਸੰਵੇਦਨਸ਼ੀਲ ਮਾਮਲੇ ’ਤੇ ਸਥਿਤੀ ਸਪੱਸ਼ਟ ਕਰਦਿਆਂ ਅੰਮ੍ਰਿਤਸਰ ਦੇ ਡੀਸੀਪੀ ਜੁਗਰਾਜ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਮਾਪਿਆਂ ਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ।

ਡੀਸੀਪੀ ਜੁਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ’ਤੇ ਹੈ। ਉਨ੍ਹਾਂ ਖੁਦ ਕਈ ਪ੍ਰਮੁੱਖ ਸਕੂਲਾਂ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੂੰ ਵੀ ਵੱਖਰੇ ਸਕੂਲਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਾਰੇ ਅਧਿਕਾਰੀ ਗਰਾਊਂਡ ਪੱਧਰ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।

ਸਕੂਲਾਂ ਵਿੱਚ ਛੁੱਟੀ ਕੀਤੇ ਜਾਣ ਅਤੇ ਮਾਪਿਆਂ ਵਿੱਚ ਪੈਦਾ ਹੋਏ ਡਰ ਸਬੰਧੀ ਪੁੱਛੇ ਸਵਾਲ ’ਤੇ ਡੀਸੀਪੀ ਨੇ ਸਪੱਸ਼ਟ ਕੀਤਾ ਕਿ ਕਈ ਸਕੂਲਾਂ ਵਿੱਚ ਸਥਿਤੀ ਆਮ ਹੈ, ਕਲਾਸਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ ਅਤੇ ਬੱਚੇ ਆਪਣੀ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਈਮੇਲ ਭੇਜ ਕੇ ਦਹਿਸ਼ਤ ਅਤੇ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੀ ਪੁਲਿਸ ਵੱਲੋਂ ਸਖ਼ਤ ਨਿੰਦਾ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਅਤੇ ਮੁਆਇਨੇ ਦੌਰਾਨ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਜਾਂ ਖਤਰਾ ਸਾਹਮਣੇ ਨਹੀਂ ਆਇਆ।

ਡੀਸੀਪੀ ਨੇ ਮਾਪਿਆਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਅਤੇ ਪੰਜਾਬ ਪੁਲਿਸ ਨਾਗਰਿਕਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਾਇਨਾਤ ਹੈ। ਬੱਚਿਆਂ ਦੇ ਭਵਿੱਖ ਅਤੇ ਸਿੱਖਿਆ ਦੇ ਮਾਹੌਲ ਨੂੰ ਸੁਰੱਖਿਅਤ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...