May 18, 2026, 4:55 pm
----------- Advertisement -----------
HomeNewsBreaking Newsਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ...

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

Published on

----------- Advertisement -----------

ਚੰਡੀਗੜ੍ਹ/ਗੁਰਦਾਸਪੁਰ, 17 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ ‘ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ, ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

*ਚੰਡੀਗੜ੍ਹ, 17 ਮਈ , 2026*:ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ...

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

*ਚੰਡੀਗੜ੍ਹ, 17 ਮਈ , 2026*ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ...

ਵਿਸ਼ਵਵਿਆਪੀ ਸੰਕਟ ਵਿਚਾਲੇ PM ਮੋਦੀ ਨੇ ਦਿੱਤੀ ਖ਼ਤਰੇ ਦੀ ਚੇਤਾਵਨੀ, ਦੇਸ਼ ‘ਚ ਆਉਣ ਵਾਲੀ ਵੱਡੀ ਤਬਾਹੀ

ਦੁਨੀਆ ਭਰ ਵਿੱਚ ਚੱਲ ਰਹੀਆਂ ਜੰਗਾਂ ਦੇ ਵਿਚਕਾਰ, ਪ੍ਰਧਾਨ ਮੰਤਰੀ ਮੋਦੀ ਨੇ ਮੌਜੂਦਾ ਦਹਾਕੇ...

ਪੈਟਰੋਲ-ਡੀਜ਼ਲ ‘ਤੇ ਲੱਗੀ ਲਿਮਟ! … ਪੈਟਰੋਲ ਪੰਪਾਂ ‘ਤੇ ਲੱਗ ਗਏ ਖਾਸ ਪੋਸਟਰ  

ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵਾਹਨਾਂ ਲਈ...

1 ਜੂਨ ਤੋਂ ਲਾਗੂ ਹੋਵੇਗਾ ‘ਆਨੰਦ ਮੈਰਿਜ ਐਕਟ’, ਕੇਂਦਰੀ ਕਾਨੂੰਨ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ

 ਸਿੱਖ ਜੋੜਿਆਂ ਦੇ ਆਨੰਦ ਕਾਰਜ ਨੂੰ ਵਿਸ਼ੇਸ਼ ਕਾਨੂੰਨੀ ਢਾਂਚੇ ਤਹਿਤ ਰਜਿਸਟਰਡ ਕਰਨ ਦੀ ਇਜਾਜ਼ਤ...

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਤ੍ਰਿਵੇਂਦਰਮ-ਦਿੱਲੀ ਰਾਜਧਾਨੀ ਐਕਸਪ੍ਰੈਸ ਦੇ 2 ਕੋਚਾਂ ਨੂੰ ਲੱਗੀ ਅੱਗ: ਯਾਤਰੀਆਂ ਨੂੰ ਕੱਢਿਆ ਗਿਆ ਬਾਹਰ, ਸਾਰੇ ਸੁਰੱਖਿਅਤ

ਤ੍ਰਿਵੇਂਦਰਮ-ਹਜ਼ਰਤ ਨਿਜ਼ਾਮੂਦੀਨ ਰਾਜਧਾਨੀ ਐਕਸਪ੍ਰੈਸ (12431) ਦੇ ਦੋ ਡੱਬਿਆਂ ਨੂੰ ਕੋਟਾ ਡਿਵੀਜ਼ਨ ਵਿੱਚ ਅੱਗ ਲੱਗ...

ਪਹਿਲੀ ਵਾਰ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀਆਂ ਸ਼ੁਰੂ ਕੀਤੀਆਂ, ਲੱਖਾਂ ਮਾਪਿਆਂ ਨੇ ਹਿੱਸਾ ਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਚੰਡੀਗੜ੍ਹ, 16 ਮਈ 2026* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ...

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

*ਚੰਡੀਗੜ੍ਹ/ਮਜੀਠਾ 16 ਮਈ , 2026*ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ...