November 16, 2026, 10:43 pm
----------- Advertisement -----------
HomeNewsBreaking Newsਨਕਲੀ ਪੁਲਿਸ ਵਾਲੇ ਬਣ ਕੇ ਘਰ ‘ਚ ਵੜੇ ਬੰਦੇ, ਤਲਾਸ਼ੀ ਦੇ ਬਹਾਨੇ...

ਨਕਲੀ ਪੁਲਿਸ ਵਾਲੇ ਬਣ ਕੇ ਘਰ ‘ਚ ਵੜੇ ਬੰਦੇ, ਤਲਾਸ਼ੀ ਦੇ ਬਹਾਨੇ ਮਾਂ-ਪੁੱਤ ਨਾਲ ਕੀਤੀ ਲੱਖਾਂ ਦੀ ਲੁੱਟ

Published on

----------- Advertisement -----------

ਤਰਨਤਾਰਨ ਵਿੱਚ ਨਕਲੀ ਪੁਲਿਸ ਵਾਲੇ ਬਣ ਕੇ ਆਏ ਤਿੰਨ ਲੋਕਾਂ ਵੱਲੋਂ ਮਾਂ-ਪੁੱਤ ਨਾਲ ਘਰ ਵਿਚ ਵੜ ਕੇ ਲੁੱਟ ਕਰਨ ਦਾ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤਿੰਨ ਬੰਦੇ ਆਪਣੇ ਆਪ ਨੂੰ CIA ਸਟਾਫ ਦੱਸ ਕੇ ਘਰ ਵਿਚ ਦਾਖਲ ਹੋਏ ਤੇ ਫਿਰ ਲੱਖਾਂ ਰੁਪਏ ਤੇ ਸੋਨੇ ਦੇ ਗਹਿਣੇ ਲੁੱਟ ਕੇ ਭੱਜ ਗਏ। ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਔਰਤ ਸਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਤਿੰਨ ਬੰਦੇ ਉਸਦੇ ਘਰ ਵਿੱਚ ਕੰਧ ਟੱਪ ਕੇ ਵੜੇ ਅਤੇ ਕਿਹਾ ਕਿ ਅਸੀਂ CIA ਸਟਾਫ ਵਾਲੇ ਹਾਂ ਤੇ ਤੁਹਾਡੇ ਘਰ ਵਿਚ ਰੇਡ ਮਾਰਨੀ ਏ। ਉਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਤੇ ਕਾਲੀਆਂ ਐਨਕਾਂ ਲਾਈਆਂ ਹੋਈਆਂ ਸਨ। ਉਨ੍ਹਾਂ ਨੇ ਅਲਮਾਰੀਆਂ ਦੇ ਤਾਲੇ ਤੋੜ ਲਏ ਤੇ ਘਰ ਵਿੱਚ ਪਈ ਇੱਕ 2 ਤੋਲੇ ਦੀ ਸੋਨੇ ਦੀ ਚੇਨ ਤੇ ਇੱਕ ਜੋੜੀ ਟਾਪਸ ਚੋਰੀ ਕਰ ਲਏ। ਬਾਅਦ ਵਿੱਚ ਕਹਿਣ ਲੱਗੇ ਕਿ ਤੁਹਾਨੂੰ ਅਫਸਰਾਂ ਕੋਲ ਪੇਸ਼ ਕਰਨਾ ਹੈ ਅਤੇ ਔਰਤ ਦਾ ਹੀ ਫੋਨ ਫੜ ਕੇ ਕਿਸੇ ਨੂੰ ਫੋਨ ਕਰਦੇ ਰਹੇ ਹਨ। ਪੀੜਤ ਔਰਤ ਨੇ ਦੱਸਿਆ ਕਿ ਇਸ ਸਬੰਧੀ ਉਹਨਾਂ ਵੱਲੋਂ ਤਰਨ ਤਾਰਨ ਪੁਲਿਸ ਨੂੰ ਵੀ ਜਾਣੂ ਕਰਵਾਇਆ ਗਿਆ ਹੈ ਪਰ ਅਜੇ ਤੱਕ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ। ਉਹ ਜ਼ਿਲ੍ਹਾ ਤਰਨ ਤਰਨ ਦੇ ਐਸਐਸਪੀ ਤੋਂ ਮੰਗ ਕਰਦੇ ਹਨ ਕਿ ਉਕਤ ਨਕਲੀ ਪੁਲਿਸ ਵਾਲੇ ਬਣ ਕੇ ਆਏ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਦਾ ਚੋਰੀ ਹੋਇਆ ਸਾਰਾ ਸਮਾਨ ਉਹਨਾਂ ਨੂੰ ਵਾਪਸ ਦਵਾਇਆ ਜਾਵੇ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਟਾਊਨ ਤਰਨ ਤਾਰਨ ਦੇ ਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...