November 16, 2026, 3:39 pm
----------- Advertisement -----------
HomeNewsBreaking Newsਗੇਮ 'ਚ ਟਾਸ੍ਕ ਪੂਰਾ ਕਰਨ ਲਈ ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ...

ਗੇਮ ‘ਚ ਟਾਸ੍ਕ ਪੂਰਾ ਕਰਨ ਲਈ ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਇਕੱਠਿਆਂ ਮਾਰੀ ਛਾਲ, ਤਿੰਨਾਂ ਦੀ ਮੌ/ਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਤਿੰਨ ਨਬਾਲਿਗ ਭੈਣਾਂ ਨੇ ਇੱਕ ਹਾਈ ਰਾਈਜ ਸੁਸਾਇਟੀ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੀਤੀ ਰਾਤ 2 ਵਜੇ ਦੇ ਕਰੀਬ ਵਾਪਰੀ। ਤਿੰਨੋਂ ਭੈਣਾਂ ਬਾਲਕੋਨੀ ਵਿੱਚ ਆਈਆਂ ਅਤੇ ਇੱਕ ਦੂਜੇ ਦਾ ਹੱਥ ਫੜਿਆ ਤੇ ਫਿਰ ਬਾਲਕੋਨੀ ਤੋਂ ਹੇਠਾਂ ਛਾਲ ਮਾਰ ਦਿੱਤੀ। ਡਿੱਗਣ ਦੀ ਆਵਾਜ਼ ਸੁਣ ਕੇ ਗੁਆਂਢੀ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਤਿੰਨਾਂ ਭੈਣਾਂ ਨੂੰ ਜ਼ਮੀਨ ‘ਤੇ ਪਈਆਂ ਦੇਖ ਕੇ ਹੈਰਾਨ ਰਹਿ ਗਏ, ਜੋ ਲੱਗਭਗ ਖੂਨ ਨਾਲ ਲੱਥਪੱਥ ਸਨ। ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਭੈਣਾਂ ਨਾਬਾਲਗ ਦੱਸੀਆਂ ਜਾ ਰਹੀਆਂ ਹਨ।

9ਵੀਂ ਮੰਜ਼ਿਲ ਤੋਂ ਇਕੱਠਿਆਂ ਮਾਰੀ ਛਾਲ

ਤਿੰਨੋਂ ਭੈਣਾਂ ਗਾਜ਼ੀਆਬਾਦ ਦੇ ਟੀਲਾ ਮੋਡ ਥਾਣਾ ਖੇਤਰ ਵਿੱਚ ਸਥਿਤ ਭਾਰਤ ਸਿਟੀ ਸੁਸਾਇਟੀ ਦੇ ਬੀ1 ਟਾਵਰ ਵਿੱਚ ਰਹਿੰਦੀਆਂ ਸਨ। ਉਨ੍ਹਾਂ ਦੇ ਖੁਦਕੁਸ਼ੀ ਕਰਨ ਦੇ ਪਿੱਛੇ ਕੀ ਕਾਰਨ ਹੈ, ਇਹ ਅਜੇ ਸਪੱਸ਼ਟ ਨਹੀਂ ਹੈ। ਹੁਣ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਨੇੜਲੇ ਕੈਮਰਿਆਂ ਤੋਂ ਸੀਸੀਟੀਵੀ ਫੁਟੇਜ ਦੀ ਸਮੀਖਿਆ ਕਰ ਰਹੀ ਹੈ। ਨਬਾਲਿਗ ਭੈਣਾਂ ਦੇ ਮੋਬਾਈਲ ਫੋਨ ਫੋਰੈਂਸਿਕ ਜਾਂਚ ਲਈ ਭੇਜੇ ਜਾਣਗੇ। ਫੋਰੈਂਸਿਕ ਜਾਂਚ ਤੋਂ ਖੁਦਕੁਸ਼ੀ ਦਾ ਕਾਰਨ ਪਤਾ ਲੱਗਣ ਦੀ ਸੰਭਾਵਨਾ ਹੈ। ਪੁਲਿਸ ਇਸ ਵੇਲੇ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੋਰੀਅਨ ਗੇਮ ਕਾਰਨ ਹਾਦਸੇ ਦਾ ਸ਼ੱਕ

ਸੁਸਾਇਟੀ ਦੇ ਨਿਵਾਸੀ ਰਾਹੁਲ ਦਾ ਕਹਿਣਾ ਹੈ ਕਿ ਤਿੰਨੋਂ ਭੈਣਾਂ ਕੋਰੀਅਨ ਗੇਮਾਂ ਖੇਡਿਆ ਕਰਦੀਆਂ ਸਨ। ਕੋਰੀਅਨ ਗੇਮਾਂ ਵਿੱਚ ਕਈ ਤਰ੍ਹਾਂ ਦੇ ਟਾਸਕ ਦਿੱਤੇ ਜਾਂਦੇ ਸਨ। ਇਹ ਮੰਨਿਆ ਜਾ ਰਿਹਾ ਹੈ ਕਿ ਗੇਮ ਵਿੱਚ ਕੋਈ ਟਾਸਕ ਦਿੱਤਾ ਗਿਆ ਸੀ, ਜਿਸ ਦੇ ਚੱਲਦੇ ਤਿੰਨੋਂ ਨਬਾਲਿਗ ਭੈਣਾਂ ਨੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ ਖੁਦਕੁਸ਼ੀ ਦੇ ਪਿੱਛੇ ਸਹੀ ਕਾਰਨਾਂ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਸ਼ਾਲੀਮਾਰ ਗਾਰਡਨ ਦੇ ਸਹਾਇਕ ਪੁਲਿਸ ਕਮਿਸ਼ਨਰ ਅਤੁਲ ਸਿੰਘ ਨੇ ਦੱਸਿਆ ਕਿ 4 ਫਰਵਰੀ, 2026 ਨੂੰ ਤੜਕਸਾਰ ਸਵੇਰੇ 2:15 ਵਜੇ ਦੇ ਕਰੀਬ ਪੀਆਰਵੀ ਦੁਆਰਾ ਸੂਚਨਾ ਮਿਲੀ ਕਿ ਪੁਲਿਸ ਸਟੇਸ਼ਨ ਟੀਲਾ ਮੋਡ ਸਥਿਤ ਭਾਰਤ ਸਿਟੀ ‘ਚ ਟਾਵਰ ਬੀ-1 ਫਲੈਟ ਨੰਬਰ 907 ਦੀ ਨੌਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਤਿੰਨ ਬੱਚੀਆਂ ਦੇ ਛਾਲ ਮਾਰਨ ਦੀ ਅਤੇ ਮੌਕੇ ‘ਤੇ ਹੀ ਜਿਨ੍ਹਾਂ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਤਿੰਨ ਬੱਚੀਆਂ ਦੀ ਲਾਸ਼ਾਂ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਈਆਂ ਸਨ। ਜਿਨ੍ਹਾਂ ਨੂੰ ਐਂਬੂਲੈਂਸ ਰਾਹੀ ਲੋਨੀ ਦੇ 50 ਬਿਸਤਰਿਆਂ ਵਾਲੇ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨੋਂ ਕੁੜੀਆਂ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...