November 15, 2026, 5:15 pm
----------- Advertisement -----------
HomeNewsBreaking Newsਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

Published on

----------- Advertisement -----------

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੀ ਕਾਰ ‘ਤੇ ਕਈ ਰਾਊਂਡ ਫਾਇਰਿੰਗ ਕੀਤੀ ਗਈ। ਇਸ ਹਮਲੇ ਦੌਰਾਨ ਉਨ੍ਹਾਂ ਦੇ ਡਰਾਈਵਰ ਤੇ ਇੱਕ ਆਟੋ ਡਰਾਈਵਰ ਨੂੰ ਗੋਲੀ ਲੱਗੀ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਅਨਿਲ ਪੰਡਿਤ ਤੇ ਹਰਮਨ ਸੰਧੂ ਵੱਲੋਂ ਲੈਣ ਦਾ ਦਾਅਵਾ ਕੀਤਾ ਗਿਆ ਹੈ। ਫਾਇਰਿੰਗ ਮਾਮਲੇ ‘ਚ ਬਿਸ਼ਨੋਈ ਗੈਂਗ ਦੇ ਦਿੱਲੀ ਤੇ ਪੰਜਾਬ ਮਾਡਿਊਲ ਦੀ ਭੂਮਿਕਾ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੰਬਈ ‘ਚ ਵਾਪਰੀਆਂ ਅਜਿਹੀਆਂ ਘਟਨਾਵਾਂ ‘ਚ ਪੁਣੇ ਮਾਡਿਊਲ ਦੀ ਭੂਮਿਕਾ ਦੀ ਗੱਲ ਸਾਹਮਣੇ ਆਉਂਦੀ ਰਹੀ ਹੈ, ਜਿਸ ਦਾ ਕਥਿਤ ਸਰਗਨਾ ਸ਼ੁਭਮ ਲੋਂਕਰ ਦੱਸਿਆ ਜਾਂਦਾ ਹੈ।

ਅਕਤੂਬਰ 2024 ‘ਚ ਹੋਈ ਫਾਇਰਿੰਗ ਦੀ ਘਟਨਾ ਤੋਂ ਇਲਾਵਾ, ਪਵਨ ਸਿੰਘ ਨੂੰ ਧਮਕੀ ਦੇਣ ਤੇ ਅਦਾਕਾਰ ਰੋਹਿਤ ਸ਼ੈੱਟੀ ਨਾਲ ਜੁੜੇ ਧਮਕੀ ਤੇ ਫਾਇਰਿੰਗ ਦੇ ਮਾਮਲਿਆਂ ‘ਚ ਵੀ ਸ਼ੁਭਮ ਲੋਂਕਰ ਦੇ ਮਾਡਿਊਲ ਦੀ ਭੂਮਿਕਾ ਹੋਣ ਦੀ ਗੱਲ ਕਹੀ ਗਈ ਸੀ।

ਦਿੱਲੀ ਤੇ ਪੰਜਾਬ ਮਾਡਿਊਲ ਦੀ ਵਰਤੋਂ ਕੀਤੇ ਜਾਣ ਦਾ ਸ਼ੱਕ

ਹਾਲਾਂਕਿ, ਟਾਈਗਰ ਸ਼ਰਾਫ਼ ‘ਤੇ ਹੋਈ ਫਾਇਰਿੰਗ ਦੇ ਮਾਮਲੇ ‘ਚ ਪਹਿਲੀ ਵਾਰ ਅਨਿਲ ਪੰਡਿਤ ਤੇ ਹਰਮਨ ਸੰਧੂ ਦੇ ਨਾਂ ਸਾਹਮਣੇ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇ ਅਮੋਲ ਬਿਸ਼ਨੋਈ ਨਾਲ ਨੇੜਲੇ ਸਬੰਧ ਹਨ।

ਮੁੰਬਈ ‘ਚ ਪਹਿਲੀ ਵਾਰ ਦਿੱਲੀ ਤੇ ਪੰਜਾਬ ਮਾਡਿਊਲ ਦੀ ਵਰਤੋਂ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਕਥਿਤ ਤੌਰ ‘ਤੇ ਦੋਵਾਂ ਨੇ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਦੇ ਨਾਂ ‘ਤੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਨ੍ਹਾਂ ਦਾਅਵਿਆਂ ਤੇ ਹਮਲੇ ਦੀ ਜ਼ਿੰਮੇਵਾਰੀ ਲੈਣ ਦੀ ਪ੍ਰਮਾਣਿਕਤਾ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...