September 5, 2026, 10:45 pm
----------- Advertisement -----------
HomeNewsBreaking Newsਭਾਜਪਾ ਭਲਕੇ ਜਾਰੀ ਕਰੇਗੀ ਸੰਕਲਪ ਪੱਤਰ, ਪ੍ਰਧਾਨ ਮੰਤਰੀ ਮੋਦੀ ਹੋਣਗੇ ਮੌਜੂਦ

ਭਾਜਪਾ ਭਲਕੇ ਜਾਰੀ ਕਰੇਗੀ ਸੰਕਲਪ ਪੱਤਰ, ਪ੍ਰਧਾਨ ਮੰਤਰੀ ਮੋਦੀ ਹੋਣਗੇ ਮੌਜੂਦ

Published on

----------- Advertisement -----------

ਭਾਜਪਾ ਐਤਵਾਰ (14 ਅਪ੍ਰੈਲ) ਨੂੰ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ‘ਚ ਚੋਣ ਮੈਨੀਫੈਸਟੋ ਜਾਰੀ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹਿਣਗੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ 25 ਜਨਵਰੀ 2024 ਨੂੰ ਚੋਣ ਮੈਨੀਫੈਸਟੋ ਲਈ ਜਨਤਾ ਤੋਂ ਸੁਝਾਅ ਮੰਗੇ ਸਨ। ਪਾਰਟੀ ਨੂੰ ਹੁਣ ਤੱਕ 15 ਲੱਖ ਤੋਂ ਵੱਧ ਸੁਝਾਅ ਮਿਲ ਚੁੱਕੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਨਮੋ ਐਪ ਰਾਹੀਂ 4 ਲੱਖ ਅਤੇ ਵੀਡੀਓ ਰਾਹੀਂ 11 ਲੱਖ ਸੁਝਾਅ ਪ੍ਰਾਪਤ ਹੋਏ ਹਨ।

ਨਾਲ ਹੀ ਪਾਰਟੀ ਸੂਤਰਾਂ ਅਨੁਸਾਰ ਭਾਜਪਾ ਦੇ ਚੋਣ ਮਨੋਰਥ ਪੱਤਰ ਦਾ ਵਿਸ਼ਾ ਸੱਭਿਆਚਾਰਕ ਰਾਸ਼ਟਰਵਾਦ ਦੇ ਨਾਲ-ਨਾਲ “ਮੋਦੀ ਦੀ ਗਰੰਟੀ: ਵਿਕਸਤ ਭਾਰਤ 2047” ‘ਤੇ ਕੇਂਦਰਿਤ ਹੋਵੇਗਾ। ਪਾਰਟੀ ਚੋਣ ਮਨੋਰਥ ਪੱਤਰ ਵਿੱਚ ਸਿਰਫ਼ ਉਹੀ ਵਾਅਦੇ ਸ਼ਾਮਲ ਕਰੇਗੀ ਜੋ ਪੂਰੇ ਕੀਤੇ ਜਾ ਸਕਣ। ਚੋਣ ਮਨੋਰਥ ਪੱਤਰ ਵਿਕਾਸ, ਖੁਸ਼ਹਾਲ ਭਾਰਤ, ਔਰਤਾਂ, ਨੌਜਵਾਨਾਂ, ਗਰੀਬਾਂ ਅਤੇ ਕਿਸਾਨਾਂ ‘ਤੇ ਕੇਂਦਰਿਤ ਹੋਵੇਗਾ।

30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਮੈਨੀਫੈਸਟੋ ਕਮੇਟੀ ਦਾ ਐਲਾਨ ਕੀਤਾ ਸੀ। ਕਮੇਟੀ ਵਿੱਚ ਕੁੱਲ 27 ਮੈਂਬਰ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਕਮੇਟੀ ਦੇ ਚੇਅਰਮੈਨ ਹਨ। ਜਦੋਂ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਨਵੀਨਰ ਅਤੇ ਪੀਯੂਸ਼ ਗੋਇਲ ਕੋ-ਕਨਵੀਨਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...