September 12, 2026, 12:41 pm
----------- Advertisement -----------
HomeNewsBreaking Newsਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਪੁਲਿਸ ਰਹੇਗੀ ਤਾਇਨਾਤ, ਡੀਜੀਪੀ ਨੇ ਪੁਲਿਸ...

ਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਪੁਲਿਸ ਰਹੇਗੀ ਤਾਇਨਾਤ, ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੀਆਂ ਆਹ ਹਦਾਇਤਾਂ

Published on

----------- Advertisement -----------

 ਹੁਣ ਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਪੁਲਿਸ ਤਾਇਨਾਤ ਰਹੇਗੀ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸ਼ਤਰੂਜੀਤ ਕਪੂਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਅਜਿਹੀਆਂ ਹਦਾਇਤਾਂ ਦਿੱਤੀਆਂ ਹਨ । ਡੀਜੀਪੀ ਨੇ ਸਮੂਹ ਐਸ.ਪੀਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਦੇ ਥਾਣਿਆਂ ਅਤੇ ਚੌਕੀਆਂ ਵਿੱਚ ਜੁਰਮ ਕੰਟਰੋਲ ਸਬੰਧੀ ਵਧੀਆ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ। 

ਜਦਕਿ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੁਲਿਸ ਮੁਲਾਜ਼ਮਾਂ ਦਾ ਆਤਮ ਵਿਸ਼ਵਾਸ ਵਧਦਾ ਹੈ ਅਤੇ ਅਪਰਾਧਾਂ ਨੂੰ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਕਪੂਰ ਨੇ ਮੀਟਿੰਗ ਵਿੱਚ ਜ਼ਮਾਨਤ ਜੰਪਰਾਂ, ਭਗੌੜੇ ਵਿਅਕਤੀਆਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

 ਨਾਲ ਹੀ ਕਪੂਰ ਨੇ ਮੀਟਿੰਗ ਵਿੱਚ ਦੱਸਿਆ ਕਿ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਪਾਈਆਂ ਜਾਂਦੀਆਂ ਪੋਸਟਾਂ ਸੂਬੇ ਦੇ ਨੌਜਵਾਨਾਂ ਦੇ ਮਨਾਂ ਵਿੱਚ ਗਲਤ ਅਕਸ ਬਣਾਉਂਦੀਆਂ ਹਨ। ਕਈ ਵਾਰ ਉਹ ਗਲਤ ਆਦਤਾਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ‘ਚ ਹਰਿਆਣ ਪੁਲਿਸ ਅਜਿਹੇ ਨੌਜਵਾਨਾਂ ‘ਤੇ ਨਜ਼ਰ ਰੱਖ ਰਹੀ ਹੈ ਜੋ ਅਪਰਾਧੀਆਂ ਦੀਆਂ ਪੋਸਟਾਂ ‘ਤੇ ਲਾਈਕ ਜਾਂ ਕੁਮੈਂਟ ਕਰਦੇ ਹਨ। ਅਜਿਹੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ, ਤਾਂ ਜੋ ਉਹ ਸਮੇਂ ਸਿਰ ਸੁਚੇਤ ਹੋ ਕੇ ਅਪਰਾਧ ਤੋਂ ਦੂਰ ਰਹਿਣ।

ਇਸਤੋਂ ਇਲਵਾ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਅਤੇ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਵੀਸੀ ਰਾਹੀਂ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਅਪਰਾਧਿਕ ਪ੍ਰਵਿਰਤੀ ਵਾਲੇ ਲੋਕਾਂ ਨਾਲ ਨਜਿੱਠਣ ਅਤੇ ਅਪਰਾਧ ਨੂੰ ਖਤਮ ਕਰਨ ਸਬੰਧੀ ਕਈ ਅਹਿਮ ਨੁਕਤਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਅਪਰਾਧ ਕੰਟਰੋਲ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।

ਇਸ ਦੇ ਨਾਲ ਹੀ ਡੀਜੀਪੀ ਨੇ ਉਨ੍ਹਾਂ ਅਮਲਾਂ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਡੀਜੀਪੀ ਕਪੂਰ ਨੇ ਕਿਹਾ ਕਿ ਪੁਲਿਸ ਸੁਪਰਡੈਂਟ ਨੂੰ ਸੂਬੇ ਵਿੱਚ ਮੌਜੂਦਾ ਸਮੇਂ ਵਿੱਚ ਤਾਇਨਾਤ ਮੈਨਪਾਵਰ ਦੀ ਵਰਤੋਂ ਅਪਰਾਧ ਕੰਟਰੋਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਰਨੀ ਚਾਹੀਦੀ ਹੈ। ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਲੁੱਟ-ਖੋਹ, ਡਕੈਤੀ, ਖੋਹ, ਜਬਰੀ ਵਸੂਲੀ ਆਦਿ ਵਰਗੇ ਗੰਭੀਰ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਖੁਦ ਨਿਗਰਾਨੀ ਕਰਨੀ ਚਾਹੀਦੀ ਹੈ। 

ਇਸਤੋਂ ਇਲਾਵਾ ਉਨ੍ਹਾਂ ਨੂੰ ਵੱਧ ਤੋਂ ਵੱਧ ਫੀਲਡ ਵਿੱਚ ਜਾਣਾ ਚਾਹੀਦਾ ਹੈ ਅਤੇ ਆਪਣੇ ਅਧੀਨ ਪੁਲਿਸ ਮੁਲਾਜ਼ਮਾਂ ਨਾਲ ਸਿੱਧੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸੀਨੀਅਰ ਪੁਲਿਸ ਅਧਿਕਾਰੀ ਆਪਣੇ ਪੁਲਿਸ ਮੁਲਾਜ਼ਮਾਂ ਨਾਲ ਜਿੰਨਾ ਜ਼ਿਆਦਾ ਸੰਪਰਕ ਕਰੇਗਾ, ਕੰਮ ਦੀ ਗੁਣਵੱਤਾ ਉਨੀ ਹੀ ਬਿਹਤਰ ਹੋਵੇਗੀ।

ਸਮੀਖਿਆ ਮੀਟਿੰਗ ਵਿੱਚ ਕਪੂਰ ਨੇ ਕਿਹਾ ਕਿ ਉਹ ਪੈਟਰੋਲ ਪੰਪ ਸੰਚਾਲਕਾਂ, ਵਪਾਰਕ ਸੰਸਥਾਵਾਂ, ਗਹਿਣੇ ਵੇਚਣ ਵਾਲਿਆਂ ਅਤੇ ਬੈਂਕ ਸ਼ਾਖਾ ਪ੍ਰਬੰਧਕਾਂ ਆਦਿ ਨਾਲ ਲਗਾਤਾਰ ਮੀਟਿੰਗਾਂ ਕਰਦੇ ਰਹਿਣ। ਇਸ ਨਾਲ ਹਰਿਆਣਾ ਪੁਲਿਸ ਵਿੱਚ ਲੋਕਾਂ ਦਾ ਭਰੋਸਾ ਵਧੇਗਾ ਅਤੇ ਭਵਿੱਖ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣਾ ਆਸਾਨ ਹੋਵੇਗਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...