November 25, 2026, 6:10 pm
----------- Advertisement -----------
HomeNewsBreaking Newsਹਿਮਾਚਲ 'ਚ ਵਿਜੀਲੈਂਸ ਤੇ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਨੇ ASI ਨੂੰ...

ਹਿਮਾਚਲ ‘ਚ ਵਿਜੀਲੈਂਸ ਤੇ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਨੇ ASI ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਸਟੇਟ ਵਿਜੀਲੈਂਸ ਅਤੇ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਨੇ ਬੀਤੀ ਰਾਤ ਇੱਕ ਏਐਸਆਈ ਨੂੰ 3000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫਤਾਰ ਏਐਸਆਈ ਨਿਰਮਲ ਪਟਿਆਲ ਊਨਾ ਜ਼ਿਲ੍ਹੇ ਦੇ ਹਰੌਲੀ ਥਾਣੇ ਵਿੱਚ ਤਾਇਨਾਤ ਸੀ।

ਮਿਲੀ ਜਾਣਕਾਰੀ ਅਨੁਸਾਰ ਏਐਸਆਈ ਨਿਰਮਲ ਪਟਿਆਲ ਨੇ ਊਨਾ ਹਰੌਲੀ ਦੇ ਰਹਿਣ ਵਾਲੇ ਅੰਕੀਸ਼ ਕੁਮਾਰ ਤੋਂ ਇੱਕ ਕੇਸ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਅੰਕੀਸ਼ ਕੁਮਾਰ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ।

ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਏਐਸਆਈ ਨੂੰ ਰੰਗੇ ਹੱਥੀਂ ਫੜਨ ਲਈ ਜਾਲ ਵਿਛਾਇਆ ਅਤੇ ਬੀਤੀ ਰਾਤ ਮੁਲਜ਼ਮ ਏਐਸਆਈ ਨਿਰਮਲ ਪਟਿਆਲ ਨੂੰ ਥਾਣੇ ਵਿੱਚ ਹੀ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮਾਂ ਨੂੰ ਕੁਝ ਸਮੇਂ ਵਿੱਚ ਪੁਲੀਸ ਰਿਮਾਂਡ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਮੁਲਜ਼ਮ ਏਐਸਆਈ ਮੂਲ ਰੂਪ ਵਿੱਚ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਕੁਝ ਸਮਾਂ ਪਹਿਲਾਂ ਹਰੌਲੀ ਵਿੱਚ ਤਾਇਨਾਤ ਸੀ। ਵਿਜੀਲੈਂਸ ਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...