November 7, 2026, 10:01 am
----------- Advertisement -----------
HomeNewsBreaking Newsਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

Published on

----------- Advertisement -----------

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਪਿੰਡ ਸਰਾਏ ਬੰਜਾਰਾ ਕੋਲ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਟਰੇਨ ਅਚਾਨਕ ਭਿਆਨਕ ਅੱਗ ਦੀ ਲਪੇਟ ਵਿੱਚ ਆ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਹੋ ਗਈਆਂ ਕਿ ਟਰੇਨ ਦੇ ਚਾਰ ਡੱਬੇ ਪੂਰੀ ਤਰ੍ਹਾਂ ਅੱਗ ਦੀ ਗ੍ਰਿਫ਼ਤ ਵਿੱਚ ਆ ਗਏ। ਜਿਉਂ ਹੀ ਬੋਗੀਆਂ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦਾ ਗੁਬਾਰ ਨਿਕਲਦਾ ਦੇਖਿਆ ਗਿਆ, ਰੇਲਵੇ ਸਟਾਫ਼ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਗੱਡੀ ਨੂੰ ਮੌਕੇ ‘ਤੇ ਹੀ ਰੋਕ ਲਿਆ ਗਿਆ। ਚੱਲਦੀ ਰੇਲ ਗੱਡੀ ਵਿੱਚ ਅੱਗ ਭੜਕਣ ਕਾਰਨ ਅੰਦਰ ਸਵਾਰ ਮੁਸਾਫ਼ਰਾਂ ਵਿੱਚ ਜ਼ਬਰਦਸਤ ਹਫ਼ੜਾ-ਦਫ਼ੜੀ ਅਤੇ ਚੀਕ-ਚਿਹਾੜਾ ਪੈ ਗਿਆ। ਆਪਣੀ ਜਾਨ ਬਚਾਉਣ ਲਈ ਯਾਤਰੀ ਸਮਾਨ ਦੀ ਪਰਵਾਹ ਕੀਤੇ ਬਿਨਾਂ ਹੀ ਟਰੇਨ ਵਿੱਚੋਂ ਹੇਠਾਂ ਛਾਲਾਂ ਮਾਰ ਕੇ ਭੱਜਣ ਲੱਗੇ। ਕਈ ਮੁਸਾਫ਼ਰਾਂ ਦੇ ਝੁਲਸਣ ਦਾ ਖ਼ਦਸ਼ਾ

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਆਸਮਾਨ ਵਿੱਚ ਦੂਰ-ਦੂਰ ਤੱਕ ਧੂੰਏਂ ਦੇ ਵੱਡੇ-ਵੱਡੇ ਬੱਦਲ ਦਿਖਾਈ ਦੇ ਰਹੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਕੁਝ ਯਾਤਰੀਆਂ ਦੇ ਝੁਲਸਣ ਅਤੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ, ਜਿਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਰੇਲਵੇ ਤੇ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ

ਫ਼ਿਲਹਾਲ ਰੇਲਵੇ ਦੇ ਡੱਬਿਆਂ ਵਿੱਚ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰੇਲਵੇ ਪ੍ਰਸ਼ਾਸਨ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਏ ਮਾਲੀ ਨੁਕਸਾਨ ਦੇ ਸਹੀ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...