January 23, 2025, 12:15 pm
----------- Advertisement -----------
HomeNewsLatest Newsਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ...

ਤ੍ਰਿਪਤ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

Published on

----------- Advertisement -----------
  • ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸ਼ਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜ਼ੋਰ

ਚੰਡੀਗੜ੍ਹ, 14 ਦਸੰਬਰ 2021 – ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ।

ਇਸ ਮੌਕੇ ਉਨ੍ਹਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।

ਮੰਤਰੀ ਨੇ ਇਸ ਮੌਕੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ ਜੀ ਦੀ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਾਫੀ ਉੱਧਮ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆ ਵਿੱਚ ਝੀਂਗਾ ਪਾਲਣ ਨੂੰ ਖਾਸ ਤੌਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ 1 ਏਕੜ ਰਕਬੇ ਵਿੱਚੋਂ 3 ਲੱਖ ਰਪੁਏ ਦੀ ਸੁੱਧ ਆਮਦਨੀ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ 850 ਏਕੜ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ। ਆਉਣ ਵਾਲੇ 5 ਸਾਲਾਂ ਦੌਰਾਨ ਝੀਂਗਾ ਪਾਲਣ ਨੂੰ 5000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕੀਤਾ ਜਾਵੇਗਾ। ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾਖੇੜਾ, ਬਲਾਕ ਮਲੋਟ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟ੍ਰੇਨਿੰਗ-ਕਮ-ਡੈਮੋਸਟ੍ਰੇਸ਼ਨ ਯੂਨਿਟ ਸਥਾਪਿਤ ਕਰਵਾਇਆ ਗਿਆ ਹੈ। ਇਸ ਸੈਂਟਰ ਵਿਖੇ ਝੀਂਗਾ ਕਿਸਾਨਾਂ ਨੂੰ ਮੁਫਤ ਟ੍ਰੇਨਿੰਗ ਅਤੇ ਮਿੱਟੀ-ਪਾਣੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਸ. ਬਾਜਵਾ ਨੇ ਦੱਸਿਆ ਕਿ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾ ਤੇ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ, ਜਿਲ੍ਹਾ ਮਾਨਸਾ ਵਿਖੇ ਸਥਾਪਿਤ ਕੀਤਾ ਗਿਆ ਹੈ । ਇਸੇ ਤਰਜ ਤੇ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆ ਵਾਲੀ, ਜਿਲ੍ਹਾ ਫਾਜਿਲਕਾ ਵਿਖੇ ਸਥਾਪਿਤ ਕਰਵਾਇਆ ਜਾ ਰਿਹਾ ਹੈ, ਇਹ ਮੱਛੀ ਪੂੰਗ ਫਾਰਮ ਆਉਣ ਵਾਲੇ ਸਾਲ 2022 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪੀ.ਐੱਮ.ਐੱਮ.ਐੱਸ.ਵਾਈ ਸਕੀਮ ਅਧੀਨ 45.82 ਕਰੋੜ ਰੁਪਏ ਅਲੱਗ-ਅਲੱਗ ਪ੍ਰੋਜੈਕਟ ਮੱਛੀ ਪਾਲਣ ਸੈਕਟਰ ਅਧੀਨ ਸਥਾਪਿਤ ਕਰਵਾਏ ਜਾ ਰਹੇ ਹਨ। ਜਿਸ ਨਾਲ ਰਾਜ ਵਿੱਚ ਮੱਛੀ ਪਾਲਣ ਨੂੰ ਬਹੁਤ ਹੁੰਗਾਰਾ ਮਿਲੇਗਾ। ਮੱਛੀ ਦੀ ਵਧੀਆ ਮੰਡੀਕਰਣ ਲਈ 1 ਹੋਰ ਨਵੀਂ ਥੋਕ-ਕਮ-ਰਿਟੇਲ ਮੱਛੀ ਮਾਰਕਿਟ ਪਟਿਆਲਾ ਵਿਖੇ ਸਥਾਪਿਤ ਕੀਤੀ ਜਾ ਰਹੀ ਹੈ। ਮੱਛੀ ਕਿਸਾਨਾਂ ਨੂੰ ਮਿੱਟੀ ਪਰਖ ਸਹੂਲਤ ਪ੍ਰਦਾਨ ਕਰਵਾਉਣ ਲਈ 6 ਅਤਿ ਆਧੁਨਿਕ ਲੈਬਾਂ ਸਥਾਪਿਤ ਕਰਵਾਈਆ ਗਈਆ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਰੋਜ਼ਗਾਰ ਦੇ ਸਾਧਨ ਉਤਪੰਨ ਕਰਨ ਵਾਸਤੇ ਪੰਜਾਬ ਵਿੱਚ ਪਹਿਲੀ ਵਾਰ ਮੱਛੀ ਦੀ ਢੋਆ-ਢਵਾਈ ਵਾਸਤੇ ਟ੍ਰਾਂਸਪੋਰਟ ਵਹੀਕਲ ਜਿਵੇਂ ਕਿ ਸਾਇਕਲ, ਮੋਟਰ-ਸਾਇਕਲ,ਆਟੋ ਰਿਕਸ਼ਾ, ਇੰਨਸੁਲੇਟਡ ਤੇ ਰੀਫਰ ਗੱਡੀਆਂ ਸਬਸਿਡੀ ਤੇ ਨੋਜਵਾਨਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਦੀਆਂ ਉਨੱਤ ਤਕਨੀਕਾਂ ਜਿਵੇਕਿ ਰੀ-ਸਰਕੁਲੈਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਓ ਫਲਾਕ ਟੈਕਨਾਲੋਜੀ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਤਕਨੀਕਾਂ ਦੀ ਮੱਦਦ ਨਾਲ ਬਹੁਤ ਘੱਟ ਰਕਬੇ ਵਿੱਚ ਮੱਛੀ ਉਤਪਾਦਨ ਕੀਤਾ ਜਾ ਸਕਦਾ ਹੈ। ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਵਾਸਤੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੱਲੇਵਾਲ ਨੂੰ ਖ਼ਤਰੇ ਤੋਂ ਬਾਹਰ ਐਲਾਨੇ ਜਾਣ ‘ਤੇ ਸੁਪਰੀਮ ਕੋਰਟ ਕਿਹਾ ,  ਰਿਪੋਰਟ ਵਿੱਚੋਂ ਇਹ ਲਾਈਨ ਹਟਾਓ,

ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਲਈ ਭੁੱਖ ਹੜਤਾਲ ‘ਤੇ...

ਬਦਲੇਗਾ ਪੰਜਾਬ ਦਾ ਮੌਸਮ, 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ...

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਵੇਗੀ 30 ਜਨਵਰੀ ਨੂੰ, ਪ੍ਰਸ਼ਾਸਨ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ...

ਕਾਂਗਰਸ ਦੇ ਵਿਧਾਇਕ ਦੀ ਪੰਜਾਬ ’ਤੇ ਵਿਵਾਦਤ ਬਿਆਨ, ਹਿਮਾਚਲ ’ਚ ਨਸ਼ੇ ਲਈ ਪੰਜਾਬ ਨੂੰ ਠਹਿਰਾਇਆ ਜ਼ਿਮੇਵਾਰ

ਧਰਮਪੁਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਚੰਦਰਸ਼ੇਖਰ ਨੇ ਹਿਮਾਚਲ ਪ੍ਰਦੇਸ਼ ਵਿੱਚ ਨੌਜਵਾਨਾਂ ਵਿੱਚ ਵੱਧ...

ਸਿਗਨਲ ਟੱਪਣ, ਹੈਲਮੇਟ ਨਾ ਪਾਉਣ ਵਾਲੇ ਸਾਵਧਾਨ! ਪੰਜਾਬ ‘ਚ ਹੁਣ ਕੱਟਣਗੇ Online ਚਲਾਨ

ਪੰਜਾਬ ਵਿਚ ਕੈਮਰਿਆਂ ਰਾਹੀਂ ਚਲਾਨ ਪੇਸ਼ ਕਰਨ ਦੀ ਸਕੀਮ 26 ਜਨਵਰੀ ਤੋਂ ਸ਼ੁਰੂ ਹੋਣ...

14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ‘ਤੇ ਡੱਲੇਵਾਲ ਦਾ ਬਿਆਨ, ਕਿਹਾ- “ਜੇਕਰ ਸਿਹਤ ਠੀਕ ਹੋਈ ਤਾਂ ਜਾਵਾਂਗਾ”

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ...

ਸਕੂਲ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਤੇ ਡਿੱਗੀ ਗਾਜ਼, ਲਾਜ਼ਮੀ ਹੋਇਆ ਡੋਪ ਟੈਸਟ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ...

ਈਡੀ ਦੀ ਪੰਜਾਬ-ਹਰਿਆਣਾ ਚ 11 ਥਾਵਾਂ ‘ਤੇ ਛਾਪੇਮਾਰੀ

ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ-ਹਰਿਆਣਾ ਅਤੇ ਮੁੰਬਈ ਵਿੱਚ ਕੁੱਲ 11...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ...