September 5, 2026, 11:21 pm
----------- Advertisement -----------
HomeNewsBreaking Newsਅਮਰੀਕਾ ‘ਚ ਇੱਕ ਹੋਰ ਟਰੱਕ ਡਰਾਈਵਰ ਨੇ ਲਈ ਕਈਆਂ ਦੀ ਜਾਨ

ਅਮਰੀਕਾ ‘ਚ ਇੱਕ ਹੋਰ ਟਰੱਕ ਡਰਾਈਵਰ ਨੇ ਲਈ ਕਈਆਂ ਦੀ ਜਾਨ

Published on

----------- Advertisement -----------

ਅਮਰੀਕਾ ਵਿੱਚ ਹਾਲੇ ਹਰਜਿੰਦਰ ਸਿੰਘ ਦੇ ਯੂ-ਟਰਨ ਐਕਸੀਡੈਂਟ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਸੀ ਕਿ ਇੱਕ ਹੋਰ 21 ਸਾਲਾ ਪੰਜਾਬੀ ਡਰਾਇਵਰ ਜਸ਼ਨਪ੍ਰੀਤ ਨੇ ਅਮਰੀਕਾ ਵਿੱਚ ਤਿੰਨ ਬੇਕਸੂਰ ਲੋਕਾਂ ਦੀ ਜਾਨ ਲੈ ਕੇ ਪੰਜਾਬੀ ਡਰਾਇਵਰ ਭਾਈਚਾਰੇ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ।

ਇਸ ਘਟਨਾ ਨੇ ਨਸਲਵਾਦੀ ਲੋਕਾਂ ਨੂੰ ਭਾਰਤੀਆਂ ਵਿਰੁੱਧ ਨਫ਼ਰਤ ਫੈਲਾਉਣ ਦਾ ਮੌਕਾ ਦੇ ਦਿੱਤਾ। ਯੂਬਾ ਸਿਟੀ ਦਾ ਜਸ਼ਨਪ੍ਰੀਤ, ਜੋ 2022 ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵੜਿਆ ਸੀ, ਨੂੰ ਨਸ਼ੇ ਵਿੱਚ ਸੈਮੀ-ਟਰੱਕ ਚਲਾਉਣ ਅਤੇ ਵਾਹਨਾਂ ਨਾਲ ਤਬਾਹੀ ਮਚਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਮੰਗਲਵਾਰ ਨੂੰ ਓਨਟਾਰੀਓ, ਕੈਲੀਫੋਰਨੀਆ ਦੇ 10 ਫ੍ਰੀਵੇਅ ’ਤੇ ਵਾਪਰੇ ਇਸ ਭਿਆਨਕ ਹਾਦਸੇ ਵਿੱਚ ਟਰੱਕ ਨੇ ਇੱਕ SUV ਨੂੰ ਪਿੱਛੇ ਟੱਕਰ ਮਾਰੀ ਅਤੇ ਫਿਰ ਲੇਨ ਵਿੱਚ ਆਉਂਦੇ ਕਈ ਵਾਹਨਾਂ ਨੂੰ ਧੱਕਦਾ ਰਿਹਾ। ਬ੍ਰੇਕ ਨਾ ਲੱਗਣ ਜਾਂ ਨਾ ਲਗਾਉਣ ਕਾਰਨ ਟਰੱਕ ਨੇ ਅਨੇਕਾਂ ਗੱਡੀਆਂ ਨੂੰ ਕੁਚਲਿਆ, ਕਈਆਂ ਨੂੰ ਅੱਗ ਲੱਗੀ ਅਤੇ ਅਖੀਰ ਵਿੱਚ ਵਿਰੋਧੀ ਲੇਨ ਵਿੱਚ ਖੜ੍ਹੇ ਇੱਕ ਟਰੱਕ ਨਾਲ ਟਕਰਾ ਕੇ ਰੁਕਿਆ। ਡੈਸ਼ਕੈਮ ਵੀਡੀਓ ਵਿੱਚ ਪੂਰੀ ਘਟਨਾ ਕੈਦ ਹੋ ਗਈ।

ਹਾਦਸੇ ਵਿੱਚ ਤਿੰਨ ਲੋਕ ਮਾਰੇ ਗਏ ਅਤੇ ਚਾਰ ਜ਼ਖ਼ਮੀ ਹੋਏ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਅੱਪਲੈਂਡ ਦੇ 54 ਸਾਲਾ ਵਿਅਕਤੀ ਵਜੋਂ ਹੋਈ, ਪਰ ਨਾਮ ਜਾਰੀ ਨਹੀਂ ਕੀਤਾ। ਬਾਕੀ ਦੋ ਬੁਰੀ ਤਰ੍ਹਾਂ ਸੜ ਜਾਣ ਕਾਰਨ ਅਜੇ ਪਛਾਣੇ ਨਹੀਂ ਜਾ ਸਕੇ। ਕੈਲੀਫੋਰਨੀਆ ਹਾਈਵੇਅ ਪੈਟਰੋਲ ਅਫਸਰ ਰੋਡਰਿਜੋ ਜੀਮੇਨਜ਼ ਨੇ ਮੈਡੀਕਲ ਜਾਂਚ ਤੋਂ ਬਾਅਦ ਜਸ਼ਨਪ੍ਰੀਤ ਦੇ ਨਸ਼ੇ ਵਿੱਚ ਹੋਣ ਦੀ ਪੁਸ਼ਟੀ ਕੀਤੀ। ਟਰੱਕ ਵਿੱਚ ਤਕਨੀਕੀ ਖ਼ਰਾਬੀ ਦੀ ਵੀ ਜਾਂਚ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...