October 25, 2026, 5:32 am
----------- Advertisement -----------
HomeNewsBreaking Newsਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ, 'ਸੌਦਾ' ਸਿਰ੍ਹੇ ਨਾ...

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ, ‘ਸੌਦਾ’ ਸਿਰ੍ਹੇ ਨਾ ਚੜ੍ਹਨ ‘ਤੇ AAP ਵਰਕਰ ਨੇ ਨਿਗਲਿਆ ਜ਼ਹਿਰ

Published on

----------- Advertisement -----------

ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਥੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਚਾਹਵਾਨ ਵੱਲੋਂ ਜ਼ਹਿਰ ਨਿਗਲਣ ਲਿਆ ਗਿਆ ਹੈ। ਜ਼ਹਿਰ ਨਿਗਲ ਵਾਲੇ ਮਨਜੀਤ ਸਿੰਘ ਕਾਕਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਭਵਾਨੀਗੜ੍ਹ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਭਵਾਨੀਗੜ੍ਹ ਵਿਖੇ ਅੱਜ ਪ੍ਰਧਾਨਗੀ ਨੂੰ ਲੈ ਕੇ ਚੋਣ ਹੋਣੀ ਸੀ, ਜਿਸ ਨੂੰ ਲੈ ਕੇ ਵਿੱਕੀ ਬਾਜਵਾ ਨੂੰ ਪ੍ਰਧਾਨ ਬਣਾਇਆ ਗਿਆ। ਜਦਕਿ ਦੂਜੇ ਪਾਸੇ ਮਨਜੀਤ ਸਿੰਘ ਕਾਕਾ, ਜਿਸ ਨੂੰ ਪ੍ਰਧਾਨਗੀ ਦਾ ਚਾਹਵਾਨ ਕਿਹਾ ਜਾ ਰਿਹਾ ਸੀ ਅਤੇ ਉਸ ਵੱਲੋਂ ਟਰੱਕ ਯੂਨੀਅਨ ਦੇ ਵਿੱਚ ਹੀ ਜ਼ਹਿਰ ਨਿਗਲ ਲਈ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਗੁਪਤਾ ਲਿਆਂਦਾ ਗਿਆ।

ਮਨਜੀਤ ਸਿੰਘ ਦੇ ਪਰਿਵਾਰ ਨੇ ਲਾਏ ਇਲਜ਼ਾਮ

ਉਧਰ, ਇਸ ਮਾਮਲੇ ਵਿੱਚ ਮਨਜੀਤ ਸਿੰਘ ਦੇ ਪਰਿਵਾਰ ਨੇ ਹਲਕਾ ਵਿਧਾਇਕ ‘ਤੇ ਰਿਸ਼ਵਤ ਲੈਣ ਦੇ ਕਥਿਤ ਇਲਜ਼ਾਮ ਲਾਇਆ ਹਨ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਦਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ 30 ਲੱਖ ਰੁਪਏ ਵਿੱਚ ਸੌਦਾ ਹੋਇਆ ਸੀ। 

ਪੈਸੇ ਮੋੜਨ ਦੀ ਕਥਿਤ ਵੀਡੀਓ ਆਈ ਸਾਹਮਣੇ 

ਮਨਜੀਤ ਸਿੰਘ, ਆਮ ਆਦਮੀ ਪਾਰਟੀ ਦਾ ਵਰਕਰ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਇਹ ਵੀ ਕਿਹਾ ਕਿ ਦੂਜੀ ਧਿਰ ਵੱਲੋਂ ਵੱਧ ਪੈਸੇ ਮਿਲਣ ਕਾਰਨ ਵਿਧਾਇਕ ਨੇ ਮਨਜੀਤ ਸਿੰਘ ਨਾਲ ਧੋਖਾ ਕੀਤਾ। ਇਸ ਮਾਮਲੇ ‘ਚ ਇੱਕ ਕਥਿਤ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਮਨਜੀਤ ਸਿੰਘ ਨੂੰ ਪੈਸੇ ਵਾਪਸ ਕਰਨ ਸਮੇਂ ਦੀ ਹੈ।

ਮੌਕੇ ‘ਤੇ ਪੁਲਿਸ ਪਾਰਟੀ ਵਿੱਚ ਪਹੁੰਚੀ ਹੋਈ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਲਕਾ ਵਿਧਾਇਕਾ ਨੇ ਲਈ ਮੋਟੀ ਰਿਸ਼ਵਤ : ਵਿਨਰਜੀਤ ਗੋਲਡੀ

ਹਲਕਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਵੱਡਾ ਵਿਵਾਦ ਛਿੜਿਆ ਹੋਇਆ ਹੈ। ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ‘ਤੇ ਵੱਡੇ ਦੋਸ਼ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿੰਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਵਿਧਾਇਕਾ ਵੱਲੋਂ 5 ਸਾਲਾਂ ਦੌਰਾਨ ਹਰ ਸਾਲ ਟਰੱਕ ਯੂਨੀਅਨ ਦੇ ਪ੍ਰਧਾਨ ਬਣਨ ਵਾਲਿਆਂ ਤੋਂ 30-30 ਲੱਖ ਦੀ ਰਾਸ਼ੀ ਉਗਰਾਹੀ ਗਈ, ਪਰ ਇਸ ਸਾਲ ਪ੍ਰਧਾਨਗੀ ਦੀ ਚੋਣ ਵੇਲੇ ਕਿਸੇ ਤੀਜੀ ਧਿਰ ਕੋਲੋਂ 55 ਲੱਖ ਦੀ ਰਾਸ਼ੀ ਲੈ ਕੇ, ਇਸ ਸਾਲ ਪ੍ਰਧਾਨ ਬਣਨ ਵਾਲੇ ਮਨਜੀਤ ਸਿੰਘ ਕਾਕਾ ਨੂੰ 30 ਲੱਖ ਦੀ ਰਾਸ਼ੀ ਵਾਪਸ ਕਰ ਦਿੱਤੀ ਗਈ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ, ਜਿਸ ਕਰਕੇ ਮਨਜੀਤ ਸਿੰਘ ਕਾਕਾ ਵੱਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਜ਼ਿੰਮੇਵਾਰ ਸੰਗਰੂਰ ਦੀ ਵਧਾਇਕਾ ਨਰਿੰਦਰ ਕੌਰ ਭਰਾਜ ਹੈ। ਅਸੀਂ ਮੰਗ ਕਰਦੇ ਹਾਂ ਕਿ ਨਰਿੰਦਰ ਕੌਰ ਭਰਾਜ ਖਿਲਾਫ਼ ਸਖ਼ਤ ਕਾਰਵਾਈ ਹੋਵੇ ਤੇ ਉਸ ਦੀ ਵਿਧਾਇਕਾ ਵਜੋਂ ਮਾਨਤਾ ਨੂੰ ਰੱਦ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...