October 13, 2026, 2:14 am
----------- Advertisement -----------
HomeNewsLatest Newsਪਟਿਆਲਾ 'ਚ ਖਾਲਿਸਤਾਨੀ ਪੋਸਟਰ ਲਗਾਉਣ ਵਾਲੇ ਦੋ ਗ੍ਰਿਫਤਾਰ, SFJ ਨਾਲ ਜੁੜੀਆਂ ਤਾਰਾਂ

ਪਟਿਆਲਾ ‘ਚ ਖਾਲਿਸਤਾਨੀ ਪੋਸਟਰ ਲਗਾਉਣ ਵਾਲੇ ਦੋ ਗ੍ਰਿਫਤਾਰ, SFJ ਨਾਲ ਜੁੜੀਆਂ ਤਾਰਾਂ

Published on

----------- Advertisement -----------

ਪੁਲਿਸ ਨੇ ਚਾਰ ਦਿਨ ਪਹਿਲਾਂ ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ਦੀ ਕੰਧ ‘ਤੇ ਖਾਲਿਸਤਾਨੀ ਪੋਸਟਰ ਲਗਾਉਣ ਵਾਲੇ ਸਿੱਖ ਫਾਰ ਜਸਟਿਸ ਨਾਲ ਜੁੜੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਯੋਜਨਾ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਡੀਸੀ ਦਫ਼ਤਰ ਮੋਹਾਲੀ ਤੋਂ ਇਲਾਵਾ ਚੰਡੀਗੜ੍ਹ, ਕਸੌਲੀ ਅਤੇ ਸੋਲਨ ਦੀਆਂ ਸਰਕਾਰੀ ਇਮਾਰਤਾਂ ‘ਤੇ ਖਾਲਿਸਤਾਨੀ ਪੋਸਟਰ ਲਗਾਉਣ ਦੀ ਸੀ। ਇਨ੍ਹਾਂ ਕੋਲੋਂ ਖਾਲਿਸਤਾਨ ਦੇ 13 ਪੋਸਟਰ, ਦੋ ਮੋਬਾਈਲ ਅਤੇ ਅਪਰਾਧ ਵਿੱਚ ਵਰਤੀ ਗਈ ਸਾਈਕਲ ਬਰਾਮਦ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਪਟਿਆਲਾ ਵਿੱਚ ਦੇਰ ਸ਼ਾਮ ਇੱਕ ਪ੍ਰੈਸ ਕਾਨਫਰੰਸ ਵਿੱਚ ਆਈਜੀ ਐਮਐਸ ਛੀਨਾ, ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ 14 ਜੁਲਾਈ ਦੀ ਰਾਤ ਨੂੰ ਸ੍ਰੀ ਕਾਲੀ ਮਾਤਾ ਮੰਦਰ ਦੀ ਪਿਛਲੀ ਕੰਧ ਉੱਤੇ ਖਾਲਿਸਤਾਨੀ ਪੋਸਟਰ ਲਗਾਏ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਹਰਵਿੰਦਰ ਸਿੰਘ ਅਤੇ ਪ੍ਰੇਮ ਸਿੰਘ ਨੇ ਇਹ ਪੋਸਟਰ ਮੰਦਰ ਦੀ ਕੰਧ ’ਤੇ ਲਾਇਆ ਸੀ। ਦੋਵਾਂ ਮੁਲਜ਼ਮਾਂ ਨੇ ਵਿਦੇਸ਼ਾਂ ‘ਚ ਬੈਠੇ ਕੁਝ ਦੇਸ਼ ਵਿਰੋਧੀ ਅਨਸਰਾਂ ਵੱਲੋਂ ਦਿੱਤੇ ਪੈਸਿਆਂ ਦੇ ਲਾਲਚ ‘ਚ ਪੋਸਟਰ ਲਗਾਏ ਸਨ ਅਤੇ ਵਿਦੇਸ਼ ‘ਚ ਸੈਟਲ ਹੋ ਗਏ ਸਨ।

ਆਈਜੀ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੋ ਸਾਲ ਮਲੇਸ਼ੀਆ ਵਿੱਚ ਵੀ ਕੰਮ ਕਰ ਚੁੱਕਾ ਹੈ। ਇਸ ਦੌਰਾਨ ਉਹ ਦੇਸ਼ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਆਇਆ। ਉਥੋਂ ਆਉਣ ਤੋਂ ਬਾਅਦ ਵੀ ਹਰਵਿੰਦਰ ਸਿੰਘ ਵਟਸਐਪ ਰਾਹੀਂ ਇਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਰਿਹਾ। ਵਿਦੇਸ਼ ਵਿੱਚ ਬੈਠੇ ਇਨ੍ਹਾਂ ਲੋਕਾਂ ਦੀ ਤਰਫੋਂ ਮਨੀ ਟਰਾਂਸਫਰ ਰਾਹੀਂ ਮੁਲਜ਼ਮਾਂ ਨੂੰ ਪੈਸੇ ਭੇਜੇ ਜਾਂਦੇ ਸਨ। ਮੁਲਜ਼ਮ ਹਰ ਜੁਰਮ ਲਈ 10 ਤੋਂ 15 ਹਜ਼ਾਰ ਰੁਪਏ ਲੈਂਦੇ ਸਨ।

ਐਸਐਸਪੀ ਨੇ ਦੱਸਿਆ ਕਿ ਪੋਸਟਰ ਪਹਿਲਾਂ ਤੋਂ ਨਿਰਧਾਰਤ ਥਾਂ ‘ਤੇ ਰੱਖੇ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁਲਜ਼ਮ ਉਥੋਂ ਚੁੱਕ ਕੇ ਲੈ ਗਏ। ਮੁਲਜ਼ਮਾਂ ਨੇ ਰਾਜਪੁਰਾ ਦੇ ਅੰਡਰਬ੍ਰਿਜ ‘ਤੇ ਸਪਰੇਅ ਪੇਂਟ ਦੀ ਵਰਤੋਂ ਕਰਕੇ ਖਾਲਿਸਤਾਨੀ ਨਾਅਰੇ ਲਿਖੇ ਸਨ, ਇਸ ਤੋਂ ਇਲਾਵਾ ਪਟਿਆਲਾ ਦੇ ਕਾਲੀ ਮਾਤਾ ਮੰਦਰ, ਅੰਬਾਲਾ ਦੇ ਛਾਉਣੀ ਖੇਤਰ, ਆਰੀਅਨ ਕਾਲਜ ਰਾਜਪੁਰਾ ਅਤੇ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਸ਼ੀਤਲਾ ਮਾਤਾ ਮੰਦਰ ਨੇੜੇ ਟਰੈਫਿਕ ਸਾਈਨ ਬੋਰਡ ‘ਤੇ ਖਾਲਿਸਤਾਨੀ ਪੋਸਟਰ ਲਗਾਏ ਸਨ।ਦੋਵੇਂ ਮੁਲਜ਼ਮ ਲਗਾਤਾਰ ਵਿਦੇਸ਼ਾਂ ਵਿੱਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਦੇ ਇਸ਼ਾਰੇ ’ਤੇ ਮੁਲਜ਼ਮਾਂ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਡੀਸੀ ਦਫ਼ਤਰ ਮੁਹਾਲੀ ਤੋਂ ਇਲਾਵਾ ਚੰਡੀਗੜ੍ਹ, ਕਸੌਲੀ ਦੀਆਂ ਸਰਕਾਰੀ ਇਮਾਰਤਾਂ ’ਤੇ ਖਾਲਿਸਤਾਨ ਦੇ ਪੋਸਟਰ ਲਗਾਉਣੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...