August 8, 2026, 4:10 pm
----------- Advertisement -----------
HomeNewsBreaking Newsਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

Published on

----------- Advertisement -----------

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ ਨੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਤਕਰਾਰ ਤੋਂ ਬਾਅਦ ਟ੍ਰੈਕਟਰ ਚਾਲਕ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਟ੍ਰੈਕਟਰ ਲੈ ਕੇ ਆ ਰਹੇ ਕੀਰਤ ਨਾਂ ਦੇ ਨੌਜਵਾਨ ਵੱਲੋਂ ਰਸਤਾ ਨਾ ਦੇਣ ’ਤੇ ਉਨ੍ਹਾਂ ਦਾ ਆਪਸੀ ਤਕਰਾਰ ਹੋ ਗਿਆ। ਰੌਲਾ- ਰੱਪਾ ਸੁਣ ਕੇ ਜਦੋਂ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਉਥੇ ਪੁੱਜੇ ਤਾਂ ਟ੍ਰੈਕਟਰ ਚਾਲਕ ਨੇ ਆਪਣੇ ਡੱਬ ’ਚੋਂ ਪਿਸਤੌਲ ਕੱਢ ਕੇ ਦੋਵਾਂ ਭਰਾਵਾਂ ਦੇ ਗੋਲੀ ਮਾਰ ਦਿੱਤੀ।

ਹਮਲੇ ਵਿੱਚ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਟਰੈਕਟਰ ਨੂੰ ਕਬਜੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਕਤਲ ਕਰਨ ਵਾਲੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...