July 18, 2026, 1:01 am
----------- Advertisement -----------
HomeNewsBreaking Newsਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

Published on

----------- Advertisement -----------

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਮੁਤਾਬਕ ਸੁਰਜੀਤ ਸਿੰਘ ਦੇ ਦੋ ਪੁੱਤਰਾਂ, ਗੁਰਨਿਸ਼ਾਨ ਸਿੰਘ (7 ਸਾਲ) ਅਤੇ ਗੁਰਦਾਨ ਸਿੰਘ (1.5 ਸਾਲ) ਦੀ ਮੌਤ ਹੋ ਗਈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੋਵਾਂ ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਹ ਦੋਵਾਂ ਨੇ ਇਲਾਜ ਦੌਰਾਨ ਦਮ ਤੋੜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬੱਚਿਆਂ ਦੀ ਮੌਤ ਦਾ ਕਾਰਨ ਕੀ ਹੈ।

ਇਸ ਦੁਖਦਾਈ ਘਟਨਾ ਨਾਲ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ। ਪਿੰਡ ਵਾਸੀਆਂ ਨੇ ਸੋਗ ਵਿੱਚ ਡੁੱਬੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਇੱਕੋ ਸਮੇਂ ਹੋਈ ਮੌਤ ਨੇ ਪਰਿਵਾਰ ਨੂੰ ਬਹੁਤ ਦੁੱਖ ਪਹੁੰਚਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...

ਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ ਜਖ਼ਮੀ

ਮਾਛੀਵਾੜਾ ਇਲਾਕੇ ਵਿਚ ਉਸ ਸਮੇਂ ਦੁਖਦਈ ਖ਼ਬਰ ਸੁਣਨ ਨੂੰ ਮਿਲੀ, ਜਦੋਂ ਯੂ.ਪੀ. ਤੋਂ ਪਰਤ...