August 18, 2026, 9:31 am
----------- Advertisement -----------
HomeNewsBreaking Newsਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ - ਗੁਰਮੀਤ...

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ – ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 16 ਦਸੰਬਰ: (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ ‘ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ ‘ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ ‘ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨ੍ਹਾਂ ਨੇ ਘੱਟੋ-ਘੱਟ 5ਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ‎

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...