April 10, 2026, 1:58 pm
----------- Advertisement -----------
HomeNewsBreaking Newsਯੂਕੇ ਦੇ MP ਪ੍ਰੀਤ ਕੌਰ ਗਿੱਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਿਸ਼ਵ...

ਯੂਕੇ ਦੇ MP ਪ੍ਰੀਤ ਕੌਰ ਗਿੱਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ; SGPC ਪ੍ਰਧਾਨ ਧਾਮੀ ਨੇ ਕੀਤਾ ਵਿਸ਼ੇਸ਼ ਸਨਮਾਨ

Published on

----------- Advertisement -----------

ਅੰਮ੍ਰਿਤਸਰ, 20 ਮਾਰਚ-:ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਤੇ ਹੋਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...