April 18, 2025, 3:12 pm
----------- Advertisement -----------
HomeNewsBreaking Newsਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ...

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

Published on

----------- Advertisement -----------



 ਚੰਡੀਗੜ੍ਹ, 15 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।

 ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ।  ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ  ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

 ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ  ਨਿਯਮਤ ਤੌਰ ‘ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ।

 ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...