ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ (ਅੱਜ) ਨੂੰ ਕੇਂਦਰੀ ਬਜਟ ਪੇਸ਼ ਕਰਨਗੇ। ਸਵੇਰੇ 11 ਵਜੇ ਪੇਸ਼ ਹੋਣ ਵਾਲਾ ਬਜਟ ਪਿਛਲੇ ਸਾਲ ਵਾਂਗ ਪੇਪਰ ਰਹਿਤ ਹੋਵੇਗਾ। ਸਰਕਾਰ ਵੱਲੋਂ ਇਸ ਸਮੇਂ ਦੌਰਾਨ ਜੀਡੀਪੀ ਵਿਕਾਸ ਦਰ ਨੂੰ ਹੁਲਾਰਾ ਦੇਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਪਾਵਾਂ ਦਾ ਐਲਾਨ ਕਰਨ ਦੀ ਉਮੀਦ ਹੈ।
ਕੁਝ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਵਿੱਤ ਮੰਤਰੀ ਟੈਕਸਦਾਤਾਵਾਂ ਨੂੰ ਕੁਝ ਰਾਹਤ ਦੇਣ ਦਾ ਐਲਾਨ ਕਰ ਸਕਦੇ ਹਨ। ਰੀਅਲ ਅਸਟੇਟ ਸੈਕਟਰ ‘ਚ ਵੀ ਬਜਟ ਤੋਂ ਕਾਫੀ ਉਮੀਦਾਂ ਲਗਾਈਆਂ ਜਾ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਸਰਕਾਰ ਵੱਲੋਂ ਚੁੱਕੇ ਗਏ ਵਿਕਾਸ-ਮੁਖੀ ਕਦਮ ਰੀਅਲ ਅਸਟੇਟ ਸੈਕਟਰ ਨੂੰ ਮੁੜ ਰਫ਼ਤਾਰ ਫੜਨ ਵਿੱਚ ਮਦਦ ਕਰ ਸਕਦੇ ਹਨ। ਇਸਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਰਗਾਂ ਨੂੰ ਸਰਕਾਰ ਤੋਂ ਕਈ ਉਮੀਦਾਂ ਹਨ।











