October 30, 2026, 2:03 pm
----------- Advertisement -----------
HomeNewsLatest Newsਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ...

ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ – ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ ਰਵਾਇਤਾਂ ਅਨੁਸਾਰ ਮਨਾ ਰਹੀ ਹੈ। ਤਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਗੁਰੂ ਘਰਾਂ ਅੰਦਰ ਬੇਲੋੜੀ ਦਖ਼ਲਅੰਦਾਜੀ ਨਾਲ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤ ’ਤੇ ਪੁਲਿਸ ਪ੍ਰਸਾਸ਼ਨ ਵੱਲੋਂ ਮਨਮਰਜੀ ਦੀਆਂ ਪਾਬੰਦੀਆਂ ਆਇਦ ਕੀਤੀਆਂ ਜਾ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਪਾਸ ਸੂਚਨਾਵਾਂ ਪ੍ਰਾਪਤ ਹੋ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਬੇਹੱਦ ਮਾੜੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦਿਵਸ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਅਤੇ ਸ਼ਰਧਾ ਭਰਪੂਰ ਹੋਣ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਰਵੀਂ ਗਿਣਤੀ ਵਿਚ ਸੰਗਤ ਪੁੱਜਦੀ ਹੈ, ਪਰੰਤੂ ਪੁਲਿਸ ਦੀ ਬਿਨਾ ਵਜ੍ਹਾ ਤਾਇਨਾਤੀ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਵਲੋਂ ਜਾਣਬੁੱਝ ਕੇ ਸਿੱਖ ਸੰਗਤ ਅੰਦਰ ਡਰ ਅਤੇ ਦਹਿਸ਼ਤ ਦਾ ਮਹੌਲ ਬਣਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬਾਨ ਅੰਦਰ ਪੁਲਿਸਕਰਮੀ ਪ੍ਰਬੰਧਕਾਂ ਨੂੰ ਵੀ ਆਪਣੀ ਇੱਛਾ ਅਨੁਸਾਰ ਚੱਲਣ ਲਈ ਦਬਾਅ ਪਾ ਰਹੇ ਹਨ। ਇਹ ਬਰਦਾਸ਼ਤ ਤੋਂ ਬਾਹਰ ਦੀ ਕਾਰਵਾਈ ਹੈ ਅਤੇ ਪੁਲਿਸ ਵੱਲੋਂ ਮਰਯਾਦਾ ਨੂੰ ਵੀ ਸਿੱਧੀ ਚੁਣੌਤੀ ਵਾਂਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੋਂ ਇਹ ਰਿਪੋਰਟਾਂ ਵੀ ਮਿਲ ਰਹੀਆਂ ਹਨ ਕਿ ਗੁਰੂ ਘਰਾਂ ਅੰਦਰ ਸਿਵਲ ਪਹਿਰਾਵੇ ਵਿਚ ਮੌਜੂਦ ਪੁਲਿਸ ਬੇਪਛਾਣ ਹੋ ਕੇ ਸੰਗਤ ਉੱਤੇ ਨਿਗਾਹ ਰੱਖਦਿਆਂ ਪਰੇਸ਼ਾਨ ਕਰ ਰਹੀ ਹੈ, ਜਿਸ ਦੇ ਸੰਗਤ ਵੱਲੋਂ ਭਾਰੀ ਇਤਰਾਜ਼ ਜਤਾਏ ਜਾ ਰਹੇ ਹਨ। ਅੇਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਕਾਰਵਾਈਆਂ ਲਈ ਸ. ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਸਿੱਧੀ ਸਵਾਲਾਂ ਦੇ ਘੇਰੇ ਵਿੱਚ ਹੈ, ਜਿਸ ਤੋਂ ਉਹ ਬਰੀ ਨਹੀਂ ਹੋ ਸਕਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਤੁਰੰਤ ਗੁਰੂ ਘਰਾਂ ਤੋਂ ਪੁਲਿਸ ਨੂੰ ਬਾਹਰ ਕਰੇ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਪੈਦਾ ਕੀਤੇ ਜਾ ਰਹੇ ਭੈ ਨੂੰ ਨਕਾਰ ਕੇ ਗੁਰੂ ਘਰ ਸ਼ਰਧਾ ਪ੍ਰਗਟਾਉਣ ਲਈ ਪੁੱਜੇ। ਉਨ੍ਹਾਂ ਕਿਹਾ ਕਿ ਜੇ ਕਿਤੇ ਸਰਕਾਰ ਜਾਂ ਪੁਲਿਸ ਪ੍ਰਸਾਸ਼ਨ ਸੰਗਤ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਥਾਨਕ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...