October 11, 2026, 1:48 am
----------- Advertisement -----------
HomeNewsNational-Internationalਇਟਲੀ 'ਚ ਟੀਕਾ ਨਾ ਲਵਾਉਣ ਵਾਲਿਆਂ ਖ਼ਿਲਾਫ਼ ਸਰਕਾਰ ਨੇ ਚੁੱਕਿਆ ਇਹ ਸਖ਼ਤ...

ਇਟਲੀ ‘ਚ ਟੀਕਾ ਨਾ ਲਵਾਉਣ ਵਾਲਿਆਂ ਖ਼ਿਲਾਫ਼ ਸਰਕਾਰ ਨੇ ਚੁੱਕਿਆ ਇਹ ਸਖ਼ਤ ਕਦਮ

Published on

----------- Advertisement -----------

ਕਰੋਨਾ ਦੇ ਨਵੇਂ ਵੇਰੀਏਂਟ ‘ਤੇ ਕਾਬੂ ਪਾਉਣ ਲਈ ਦੇਸ਼ ਸਖ਼ਤ ਪ੍ਰਬੰਧ ਕਰ ਰਹੇ ਨੇ। ਖ਼ਬਰ ਇਟਲੀ ਤੋਂ ਹੈ ਜਿੱਥੇ ਸਰਕਾਰ ਕੋਵਿਡ-19 ਨੂੰ ਰੋਕਣ ਲਈ ਤਿਆਰ ਕੀਤੀ ਐਂਟੀ ਕੋਵਿਡ ਵੈਕਸੀਨ ਸ਼ੁਰੂ ਕਰਨ ਜਾ ਰਹੀ ਹੈ ।ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਘੱਟ ਕਰਨ ਲਈ ਚਾਰਦੀਵਾਰੀ ਦੇ ਅੰਦਰ ਚੱਲਣ ਵਾਲੇ ਰੈਸਟੋਰੈਂਟ, ਥਿਟੇਟਰ ਅਤੇ ਅਜਾਇਬ ਘਰਾਂ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਤੇ ਟੀਕਿਆਂ ਨੂੰ ਲੈ ਕੇ ਸ਼ੱਕ ਜਤਾਉਣ ਵਾਲਿਆਂ ਨੂੰ ਖ਼ੁਰਾਕ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸੋਮਵਾਰ ਤੋਂ 15 ਜਨਵਰੀ ਤੱਕ, ਇਤਾਲਵੀ ਪੁਲਸ ਜਾਂਚ ਕਰ ਸਕਦੀ ਹੈ ਕਿ ਰੈਸਟੋਰੈਂਟ ਜਾਂ ਬਾਰ ਵਿਚ ਭੋਜਨ ਕਰਨ ਵਾਲਿਆਂ ਕੋਲ ‘ਸੁਪਰ’ ਗ੍ਰੀਨ ਪਾਸ ਹੈ ਜਾਂ ਨਹੀਂ ਜੋ ਇਹ ਪ੍ਰਮਾਣਿਤ ਕਰਦਾ ਹੈ ਕਿ ਉਨ੍ਹਾਂ ਨੂੰ ਜਾਂ ਤਾਂ ਟੀਕਾ ਲਗਾਇਆ ਗਿਆ ਹੈ ਜਾਂ ਉਹ ਹਾਲ ਹੀ ਵਿਚ ਵਾਇਰਸ ਤੋਂ ਠੀਕ ਹੋਏ ਹਨ। ਉਥੇ ਹੀ ਸਮਾਰਟ ਫੋਨ ਐਪਲੀਕੇਸ਼ਨ, ਜੋ ਲੋਕਾਂ ਦੇ ਸਿਹਤ ਪਾਸ ਦੀ ਸਥਿਤੀ ਦੀ ਜਾਂਚ ਕਰਦੀ ਹੈ, ਨੂੰ ਅਪਡੇਟ ਕੀਤਾ ਜਾਏਗਾ ਅਤੇ ਸਿਰਫ਼ ਹਾਲ ਹੀ ਵਿਚ ਕੋਵਿਡ-19 ਦੀ ਜਾਂਚ ਵਿਚ ਨੈਗੇਟਿਵ ਪਾਏ ਗਏ ਲੋਕਾਂ ਨੂੰ ਹੁਣ ਸੰਗੀਤ-ਫ਼ਿਲਮ ਪ੍ਰੋਗਰਾਮਾਂ ਜਾਂ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।

ਨਵੇਂ ਓਮੀਕਰੋਨ ਵੇਰੀਐਂਟ ਦੇ ਬਾਰੇ ਵਿਚ ਚਿੰਤਾਵਾਂ ਪੈਦਾ ਹੋਣ ਤੋਂ ਪਹਿਲਾਂ ਹੀ ਇਟਲੀ ਵਿਚ ਕੋਵਿਡ-19 ਦੇ ਨਵੇਂ ਮਾਮਲੇ ਪਿਛਲੇ 6 ਹਫ਼ਤਿਆਂ ਤੋਂ ਹੋਲੀ-ਹੋਲੀ ਵੱਧ ਰਹੇ ਹਨ। ਇਹ ਇਕ ਚਿੰਤਾਜਨਕ ਗੱਲ ਹੈ, ਕਿਉਂਕਿ ਇਤਾਲਵੀ ਲੋਕ ਦੋਸਤਾਂ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਲਈ ਛੁੱਟੀਆਂ ਦੀਆਂ ਪਾਰਟੀਆਂ ਅਤੇ ਇਕੱਠੇ ਹੋਣ ਦੀ ਯੋਜਨਾ ਬਣਾਉਂਦੇ ਹਨ। ਪਿਛਲੇ ਸਾਲ ਸੰਕਰਮਣ ਵਿਚ ਤੇਜ਼ ਵਾਧੇ ਕਾਰਨ ਕ੍ਰਿਸਮਸ ਯਾਤਰਾ ਅਤੇ ਛੁੱਟੀਆਂ ਦੀਆਂ ਸਭਾਵਾਂ ਨੂੰ ਸਖ਼ਤੀ ਨਾਲ ਸੀਮਤ ਕਰ ਦਿੱਤਾ ਗਿਆ ਸੀ। ਜਰਮਨੀ ਅਤੇ ਆਸਟ੍ਰੀਆ ਦੋਵੇਂ ਹੀ ਟੀਕਿਆਂ ਨੂੰ ਜ਼ਰੂਰੀ ਬਣਾਉਣ ਵੱਲ ਵੱਧ ਰਹੇ ਹਨ। ਇਸ ਦੇ ਬਜਾਏ ਇਟਲੀ ਸਾਲ ਦੇ ਸਭ ਤੋਂ ਖ਼ੁਸ਼ਨੁਮਾ ਸਮੇਂ ਵਿਚ ਟੀਕਾ ਨਾ ਲਗਵਾਉਣ ਵਾਲਿਆਂ ’ਤੇ ਪਾਬੰਦੀਆਂ ਨੂੰ ਸਖ਼ਤ ਕਰ ਰਿਹਾ ਹੈ। ਜਦੋਂ ਕਿ ਟੀਕਾਕਰਨ ਕਰਾਉਣ ਵਾਲਿਆਂ ਨੂੰ ਆਮ ਜੀਵਨ ਜਿਊਣ ਦੀ ਇਜਾਜ਼ਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...