September 12, 2026, 1:31 pm
----------- Advertisement -----------
HomeNewsBreaking Newsਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ -...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

Published on

----------- Advertisement -----------

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕਿੰਗ ਸਮੇਤ ਵੱਖ-ਵੱਖ ਖੇਤਰਾਂ ਵਿਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਵਿਕਸਤ ਕਹੇ ਜਾਣ ਵਾਲੇ ਦੇਸ਼ ਲਈ ਅਜਿਹੀ ਸੋਚ ਹੋਰ ਵੀ ਦੁਖਦਾਈ ਅਤੇ ਚਿੰਤਾਜਨਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਨਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਵਿਅਕਤੀ ਵਿਸ਼ੇਸ਼ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਅਨਿਆਂ ਅਤੇ ਨਾ-ਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਜਿਹੇ ਚਿੰਤਾਜਨਕ ਅਤੇ ਸਿੱਖ ਸਮਾਜ ਪ੍ਰਤੀ ਨਫ਼ਰਤੀ ਵਰਤਾਰੇ ਵਾਲੇ ਮਾਮਲੇ ਨੂੰ ਅਮਰੀਕਾ ਸਰਕਾਰ ਪਾਸ ਉਠਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...