September 19, 2026, 12:44 pm
----------- Advertisement -----------
HomeNewsBreaking News ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

Published on

----------- Advertisement -----------

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ ਕੰਧ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ। ਇਹ ਉਸ ਖੇਤਰ ਵਿੱਚ ਪਹਿਲਾ ਵੱਡਾ ਨਿਰਮਾਣ ਕਾਰਜ ਹੈ ਜਿੱਥੇ ਪ੍ਰਸ਼ਾਸਨ ਦੀਆਂ ਯੋਜਨਾਵਾਂ ਦਾ ਭਾਰੀ ਵਿਰੋਧ ਹੋ ਰਿਹਾ ਸੀ। ਅਮਰੀਕੀ ਸੀਮਾ ਸੁਰੱਖਿਆ ਨੇ ਦੱਸਿਆ ਕਿ ਪੱਛਮੀ ਟੈਕਸਾਸ ਦੇ ਹਡਸਪੇਥ ਕਾਊਂਟੀ ਦੇ 47 ਮੀਲ ਲੰਬੇ ਹਿੱਸੇ ’ਚ 30 ਫੁੱਟ ਉੱਚੇ ਸਟੀਲ ਦੇ ਪੈਨਲ ਲਗਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਇਹ ਨਿਰਮਾਣ ਪ੍ਰਸ਼ਾਸਨ ਦੀ 46 ਅਰਬ ਡਾਲਰ ਦੀ ਉਸ ਯੋਜਨਾ ਦਾ ਹਿੱਸਾ ਹੈ, ਜਿਸ ਤਹਿਤ ਅਮਰੀਕਾ-ਮੈਕਸਿਕੋ ਸਰਹੱਦ ’ਤੇ ਕੰਧਾਂ, ਰੁਕਾਵਟਾਂ, ਸੜਕਾਂ ਅਤੇ ਤਕਨਾਲੋਜੀ ਦਾ ਜਾਲ ਵਿਛਾ ਕੇ ਡੋਨਲਡ ਟਰੰਪ ਦੇ ਚੋਣ ਵਾਅਦੇ ਨੂੰ ਪੂਰਾ ਕਰਨਾ ਹੈ। ਸੀਬੀਪੀ ਮੁਤਾਬਕ ਹੁਣ ਸਰਹੱਦ ’ਤੇ ਹਫ਼ਤੇ ਵਿੱਚ ਔਸਤਨ 12 ਮੀਲ ਲੰਬੀ ਕੰਧ ਬਣਾਈ ਜਾ ਰਹੀ ਹੈ, ਜੋ ਪਹਿਲਾਂ ਨਾਲੋਂ ਦੁੱਗਣੀ ਰਫ਼ਤਾਰ ਨਾਲ ਬਣਾਈ ਜਾ ਰਹੀ ਹੈ ਅਤੇ ਦੂਜੇ ਕਾਰਜਕਾਲ ਤੋਂ ਹੁਣ ਤੱਕ 200 ਮੀਲ ਤੋਂ ਵੱਧ ਨਵੀਂ ਰੁਕਾਵਟ ਬਣਾਈ ਜਾ ਚੁੱਕੀ ਹੈ। ਬਿਗ ਬੈਂਡ ਖੇਤਰ ਵਿੱਚ ਇਸ ਪ੍ਰੋਜੈਕਟ ਨੂੰ ਜ਼ਮੀਨ ਮਾਲਕਾਂ, ਵਾਤਾਵਰਨ ਪ੍ਰੇਮੀਆਂ, ਕਾਰੋਬਾਰੀਆਂ ਅਤੇ ਕਿਸਾਨਾਂ ਵੱਲੋਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਤਰਕ ਹੈ ਕਿ ਇਹ ਦੂਰ-ਦੁਰਾਡੇ ਦਾ ਖੇਤਰ ਗੈਰ-ਕਾਨੂੰਨੀ ਘੁਸਪੈਠ ਲਈ ਵਰਤਿਆ ਨਹੀਂ ਜਾਂਦਾ। ‘ਨੋ ਬਿਗ ਬੈਂਡ ਵਾਲ ਕੋਲੀਸ਼ਨ’ ਵਰਗੇ ਸੰਗਠਨਾਂ ਦੇ ਕਾਰਕੁਨਾਂ ਨੇ ਸਪਸ਼ਟ ਕੀਤਾ ਹੈ ਕਿ ਭਾਵੇਂ ਕੰਧ ਦੇ ਪੈਨਲ ਲਗਾਏ ਜਾ ਰਹੇ ਹਨ ਪਰ ਉਹ ਆਪਣਾ ਵਿਰੋਧ ਅਤੇ ਕਾਨੂੰਨੀ ਲੜਾਈ ਜਾਰੀ ਰੱਖਣਗੇ। ਇਸ ਤੋਂ ਇਲਾਵਾ ਸਥਾਨਕ ਜ਼ਮੀਨ ਮਾਲਕਾਂ ਅਤੇ ਕਾਰੋਬਾਰੀਆਂ ਨੇ ਇਸ ਪ੍ਰੋਜੈਕਟ ਨੂੰ ਰੋਕਣ ਲਈ ਅਦਾਲਤ ਵਿੱਚ ਕੇਸ ਵੀ ਦਾਇਰ ਕੀਤਾ ਹੈ। ਵਾਤਾਵਰਨ ਪੱਖੀਆਂ ਦਾ ਕਹਿਣਾ ਹੈ ਕਿ ਇਸ ਨਾਲ ਸਥਾਨਕ ਵਾਤਾਵਰਨ ਨੂੰ ਨੁਕਸਾਨ ਪਹੁੰਚੇਗਾ ਜਦੋਂ ਕਿ ਮੂਲ ਅਮਰੀਕੀ ਵਾਸੀਆਂ ਦਾ ਦੋਸ਼ ਹੈ ਕਿ ਨਿਰਮਾਣ ਨਾਲ ਉਨ੍ਹਾਂ ਦੇ ਘਰਾਂ ਨੂੰ ਨੁਕਸਾਨ ਹੋ ਰਿਹਾ ਹੈ। ਵਿਰੋਧ ਦੇ ਚਲਦਿਆਂ ਪ੍ਰਸ਼ਾਸਨ ਨੇ ਬਿਗ ਬੈਂਡ ਨੈਸ਼ਨਲ ਪਾਰਕ ਦੇ ਨੇੜਲੇ ਹਿੱਸੇ ਵਿੱਚ ਨਿਰਮਾਣ ਕਾਰਜ ਨੂੰ ਫਿਲਹਾਲ ਅਸਥਾਈ ਤੌਰ ‘ਤੇ ਰੋਕਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...