June 23, 2026, 1:28 pm
----------- Advertisement -----------
HomeNewsBreaking Newsਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ 'ਚ ਹੋਈ ਕਰਾਸ ਐਫ਼.ਆਈ.ਆਰ.

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

Published on

----------- Advertisement -----------

ਕਰਨਪ੍ਰਯਾਗ ਮਾਮਲੇ ‘ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ‘ਤੇ ਧੱਕੇਸ਼ਾਹੀ ਤੇ ਤਸ਼ੱਦਦ ਦੇ ਇਲਜ਼ਾਮਾਂ ਦੀ ਜਾਂਚ ਹੋਵੇਗੀ। DIG ਯਸ਼ਵੰਤ ਸਿੰਘ ਇਸ ਸਾਰੇ ਹੀ ਮਾਮਲੇ ਦੀ ਜਾਂਚ ਕਰਨਗੇ ਤੇ 2 ਹਫ਼ਤਿਆਂ ਦੇ ਅੰਦਰ ਇਸ ਦੀ ਰਿਪੋਰਟ ਸੌਂਪਣਗੇ।

ਸਿੱਖ ਸੰਗਠਨਾਂ ਅਤੇ ਘੱਟ ਗਿਣਤੀ ਕਮਿਸ਼ਨ ਦੇ ਦਬਾਅ ਤੋਂ ਬਾਅਦ, ਧਾਮੀ ਸਰਕਾਰ ਨੇ ਮਾਮਲੇ ਦੀ ਜਾਂਚ ਚਮੋਲੀ ਪੁਲਿਸ ਤੋਂ ਆਪਣੇ ਹੱਥ ਵਿਚ ਲੈ ਲਈ ਹੈ ਅਤੇ ਇਸ ਨੂੰ ਹਰਿਦੁਆਰ ਦੇ ਐਸ.ਐਸ.ਪੀ. ਨੂੰ ਸੌਂਪ ਦਿੱਤਾ ਹੈ।ਮਾਮਲੇ ’ਚ ਅਣ-ਪਛਾਤੇ ਵਿਅਕਤੀਆਂ ਵਿਰੁੱਧ ਕਰਾਸ-ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ, ਜਦੋਂ ਕਿ ਡੀ.ਆਈ.ਜੀ. ਨਿਹੰਗਾਂ ਨੂੰ ਬਿਨਾਂ ਪੱਗਾਂ ਤੋਂ ਪੇਸ਼ ਕਰਨ ਦੇ ਦੋਸ਼ਾਂ ਦੀ ਜਾਂਚ ਕਰਨਗੇ।

ਉਤਰਾਖੰਡ ਦੀ ਧਾਮੀ ਸਰਕਾਰ ਨੇ ਕਰਨਪ੍ਰਯਾਗ ਅਤੇ ਨਗਰਾਸੂ ਗੁਰਦੁਆਰਿਆਂ ਵਿਚ ਹਿੰਸਕ ਝੜਪਾਂ ਤੋਂ ਬਾਅਦ ਪੈਦਾ ਹੋਏ ਤਣਾਅ ਨੂੰ ਘਟਾਉਣ ਲਈ, ਪੁਲਿਸ ਜਾਂਚ ਦੀ ਦਿਸ਼ਾ ਬਦਲ ਦਿੱਤੀ ਹੈ। ਪੀੜਤ ਸਿੱਖ ਸ਼ਰਧਾਲੂ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕਰਾਸ-ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ।

ਇਸ ਦੌਰਾਨ ਘੱਟ ਗਿਣਤੀ ਕਮਿਸ਼ਨ ਦੇ ਉਪ ਪ੍ਰਧਾਨ ਸ. ਬਲਜੀਤ ਸੋਨੀ ਨੇ ਕਿਹਾ ਕਿ ਵੱਖ-ਵੱਖ ਸਿੱਖ ਸੰਗਠਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਦੇ ਹੋਏ, ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਮਾਮਲੇ ਵਿਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਇਹ ਮਹੱਤਵਪੂਰਨ ਫੈਸਲੇ ਲਏ ਹਨ।
ਜ਼ਿਕਰਯੋਗ ਹੈ ਕਿ ਇਹ ਸਾਰਾ ਵਿਵਾਦ 16 ਜੂਨ ਨੂੰ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਵਿਚ ਸਥਾਨਕ ਵਪਾਰੀਆਂ ਅਤੇ ਕੁਝ ਨਿਹੰਗਾਂ ਵਿਚਕਾਰ ਹੋਈ ਹਿੰਸਕ ਝੜਪ ਨਾਲ ਸ਼ੁਰੂ ਹੋਇਆ ਸੀ। ਪੁਲਿਸ ਦੇ ਵਲੋਂ ਨਿਹੰਗ ਸਿੰਘਾਂ ਨੂੰ ਹਿਰਾਸਤ ’ਚ ਲਿਆ ਗਿਆ ਤੇ ਇਸ ਦੌਰਾਨ ਉਨ੍ਹਾਂ ‘ਤੇ ਕਥਿਤ ਤੌਰ ‘ਤੇ ਤਸ਼ੱਦਦ ਕੀਤਾ ਗਿਆ।


ਇਸ ਤੋਂ ਬਾਅਦ ਪੰਜਾਬ ਦੇ ਕੁਝ ਨਿਹੰਗਾਂ ਨੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਨਗਰਾਸੂ ਦੇ ਗੁਰਦੁਆਰਾ ਸਾਹਿਬ ਵਿਚ ਡੇਰਾ ਲਾ ਲਿਆ। ਸਥਿਤੀ ਉਦੋਂ ਵਿਗੜ ਗਈ ਜਦੋਂ ਕੁਝ ਨਿਹੰਗਾਂ ਨੇ ਗੁਰਦੁਆਰੇ ਦੀ ਤੀਜੀ ਮੰਜ਼ਿਲ (ਛੱਤ) ’ਤੇ ਕਬਜ਼ਾ ਕਰ ਲਿਆ ਅਤੇ ਆਪਣੇ ਗ੍ਰਿਫ਼ਤਾਰ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ’ਤੇ ਜ਼ੋਰ ਦਿੱਤਾ।

ਜ਼ਖ਼ਮੀ ਨਿਹੰਗ ਸਿੰਘ ਦੇ ਪਿਤਾ ਦੇ ਬਿਆਨਾਂ ‘ਤੇ ਕਰਾਸ FIR ਹੋਈ ਹੈ ਤੇ ਹੁਣ ਇਸ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਖਿਲਾਫ਼ ਵੀ ਜਾਂਚ ਹੋਵੇਗੀ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ...

*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ...

ਚੰਡੀਗੜ੍ਹ, 22 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ...