September 9, 2026, 5:48 pm
----------- Advertisement -----------
HomeNewsBreaking Newsਪੰਜਾਬ 'ਚ ਵਾਹਨ ਸਕ੍ਰੈਪ ਕਰਵਾਉਣ 'ਚ ਨਹੀਂ ਹੋਵੇਗੀ ਪਰੇਸ਼ਾਨੀ, ਹਰ ਜ਼ਿਲ੍ਹੇ 'ਚ...

ਪੰਜਾਬ ‘ਚ ਵਾਹਨ ਸਕ੍ਰੈਪ ਕਰਵਾਉਣ ‘ਚ ਨਹੀਂ ਹੋਵੇਗੀ ਪਰੇਸ਼ਾਨੀ, ਹਰ ਜ਼ਿਲ੍ਹੇ ‘ਚ ਖੋਲ੍ਹੇ ਜਾਣਗੇ ਕਲੈਕਸ਼ਨ ਸਕ੍ਰੈਪ ਸੈਂਟਰ

Published on

----------- Advertisement -----------

ਸੂਬੇ ਦੇ ਲੋਕਾਂ ਨੂੰ ਹੁਣ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਵਿਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਜਾਣਕਾਰੀ ਦੇ ਅਨੁਸਾਰ, ਹਰ ਜ਼ਿਲੇ ਵਿਚ ਵਾਹਨਾਂ ਦੇ ਸਕ੍ਰੈਪ ਲਈ ਕਲੇਕਸ਼ਨ ਸਕ੍ਰੈਪ ਸੈਂਟਰ ਖੋਲ੍ਹੇ ਜਾਣਗੇ। ਲਗਪਗ 20 ਨਵੇਂ ਕਲੇਕਸ਼ਨ ਸੈਂਟਰ ਖੋਲ੍ਹਣ ਦੀ ਯੋਜਨਾ ਬਣਾਈ ਗਈ ਹੈ। ਜੇਕਰ ਨਵੇਂ ਖੋਲ੍ਹੇ ਜਾਣ ਵਾਲੇ ਕਲੇਕਸ਼ਨ ਸੈਂਟਰਾਂ ਦਾ ਰਿਸਪਾਂਸ ਚੰਗਾ ਰਿਹਾ ਤਾਂ ਇਨ੍ਹਾਂ ਦੀ ਗਿਣਤੀ ‘ਚ ਵਾਧਾ ਕੀਤਾ ਜਾਵੇਗਾ। ਹੁਣ ਤਕ ਮੋਹਾਲੀ, ਪਟਿਆਲਾ ਤੇ ਮਾਨਸਾ ‘ਚ ਸਕ੍ਰੈਪ ਸੈਂਟਰ ਚੱਲ ਰਹੇ ਹਨ। ਪੁਰਾਣੇ ਵਾਹਨ ਨੂੰ ਸਕ੍ਰੈਪ ਕਰਨ ਤੋਂ ਬਾਅਦ ਨਵੇਂ ਇਲੈਕਟ੍ਰਿਕ ਵਾਹਨ ਖਰੀਦਣ ‘ਤੇ ਰਜਿਸਟ੍ਰੇਸ਼ਨ ਫੀਸ ਅਤੇ ਮੋਟਰ ਵਾਹਨ ਟੈਕਸ ‘ਚ ਛੂਟ ਦਿੱਤੀ ਜਾ ਰਹੀ ਹੈ। ਹੁਣ ਤਕ ਜਿਹੜੇ ਸਕ੍ਰੈਪ ਸੈਂਟਰ ਚੱਲ ਰਹੇ ਹਨ, ਉਨ੍ਹਾਂ ਨਾਲ ਅੱਠ ਜ਼ਿਲ੍ਹਿਆਂ ਦੇ ਲੋਕਾਂ ਨੂੰ ਫਾਇਦਾ ਮਿਲ ਰਿਹਾ ਹੈ, ਜਿਨ੍ਹਾਂ ਵਿਚ ਮੋਹਾਲੀ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਬਠਿੰਡਾ ਤੇ ਮੁਕਤਸਰ ਸਾਹਿਬ ਸ਼ਾਮਲ ਹਨ। ਇਸੇ ਤਰ੍ਹਾਂ ਹੋਰ ਜ਼ਿਲ੍ਹਿਆਂ ਨੂੰ ਵੀ ਵਾਹਨ ਸਕ੍ਰੈਪ ਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ ਸੈਂਟਰ ਖੋਲ੍ਹੇ ਜਾਣਗੇ।

ਉਮੀਦ ਹੈ ਕਿ ਫੈਸਟੀਵਲ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 20 ਨਵੇਂ ਕਲੈਕਸ਼ਨ ਸੈਂਟਰ ਖੋਲ੍ਹ ਦਿੱਤੇ ਜਾਣਗੇ। ਇਨ੍ਹਾਂ ਕਲੈਕਸ਼ਨ ਸੈਂਟਰਾਂ ਤੋਂ ਕੰਡਮ ਵਾਹਨਾਂ ਨੂੰ ਸਿੱਧਾ ਸਕ੍ਰੈਪ ਸੈਂਟਰਾਂ ਤਕ ਪਹੁੰਚਾਉਣ ਦਾ ਕੰਮ ਕੀਤਾ ਜਾਵੇਗਾ। ਮੋਰਿੰਡਾ ਤੇ ਲੁਧਿਆਣਾ ‘ਚ ਪਹਿਲਾਂ ਹੀ ਸਕ੍ਰੈਪਿੰਗ ਸੈਂਟਰ ਚੱਲ ਰਹੇ ਹਨ, ਪਰ ਸੈਂਟਰਾਂ ਦੀ ਘਾਟ ਕਾਰਨ ਇਨ੍ਹਾਂ ਦੋ ਸੈਂਟਰਾਂ ‘ਤੇ ਦਬਾਅ ਲਗਾਤਾਰ ਵਧ ਰਿਹਾ ਹੈ।

ਸੂਬੇ ‘ਚ ਪਿਛਲੇ ਕੁਝ ਸਾਲਾਂ ਤੋਂ ਵਾਹਨਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਹੁਣ ਤੱਕ 1.39 ਕਰੋੜ ਤੋਂ ਵੱਧ ਵਾਹਨ ਰਜਿਸਟਰਡ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਾਹਨ 12 ਤੋਂ 15 ਸਾਲ ਪਹਿਲਾਂ ਰਜਿਸਟਰਡ ਹੋਏ ਸਨ। ਇਹੀ ਕਾਰਨ ਹੈ ਕਿ ਵਾਹਨਾਂ ਦੀ ਸਕ੍ਰੈਪ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...