ਬਾਲੀਵੁੱਡ ਐਕਟਰ ਵਿੱਕੀ ਕੌਸ਼ਲ ਤੇ ਅਦਾਕਾਰਾ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ ਬਟੋਰ ਰਹੇ ਹਨ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਡੈਸਟੀਨੇਸ਼ਨ ਵੈਡਿੰਗ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਜੋੜੇ ਦੇ ਵਿਆਹ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਸੰਗੀਤ, ਮਹਿੰਦੀ ਨਾਲ ਸ਼ੁਰੂ ਹੋਣ ਵਾਲੇ ਵਿਆਹ ਦੀ ਰਸਮ ਰਾਜਸਥਾਨ ਵਿੱਚ 7 ਤੋਂ 9 ਦਸੰਬਰ ਤੱਕ ਹੋਵੇਗੀ। ਦੱਸ ਦਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਹਿੰਦੀ ਰੀਤੀ ਰਿਵਾਜ਼ ਅਤੇ ਵਿਦੇਸ਼ੀ ਰੀਤੀ ਰਿਵਾਜ਼ ਦੇ ਮੁਤਾਬਕ ਵਿਆਹ ਰਚਾਉਣਗੇ ।ਵਿਆਹ ‘ਚ ਸੈਲੀਬ੍ਰੇਟੀਜ਼ ਤੋਂ ਇਲਾਵਾ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਵੀ ਵਿਆਹ ‘ਚ ਪਰਫਾਰਮ ਕਰਨ ਲਈ ਰਾਜਸਥਾਨ ਦੇ ਲਈ ਰਵਾਨਾ ਹੋ ਚੁੱਕੇ ਹਨ ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਛਾਏ ਰਹੇ ਸਨ ।

ਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਵਿਆਹ ਨਾਲ ਜੁੜੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਵਿੱਕੀ ਕੈਟਰੀਨਾ ਨੂੰ ਵਿਆਹੁਣ ਲਈ ਵਿੱਕੀ ਕੌਸ਼ਲ ਸ਼ਾਨਦਾਰ ਤਰੀਕੇ ਨਾਲ ਐਂਟਰੀ ਕਰਨਗੇ। ਉਹ ਰਵਾਇਤੀ ਤੌਰ ‘ਤੇ ਇੱਕ ਵਿਸ਼ਾਲ ਘੋੜੇ ‘ਤੇ ਦਾਖਲ ਹੋਵੇਗਾ। ਵਿਆਹ ਸਮਾਗਮ ਵਾਲੇ ਦਿਨ ਉਨ੍ਹਾਂ ਦੀ ਸ਼ਾਨਦਾਰ ਐਂਟਰੀ ਲਈ 7 ਚਿੱਟੇ ਘੋੜਿਆਂ ਦੀ ਚੋਣ ਕੀਤੀ ਗਈ ਹੈ। ਯਾਨੀ ਵਿੱਕੀ 7 ਘੋੜਿਆਂ ਦੇ ਰੱਥ ‘ਤੇ ਸਵਾਰ ਹੋ ਕੇ ਵਿਆਹ ‘ਚ ਸ਼ਾਮਲ ਹੋਣਗੇ। ਇਹ ਵੀ ਦੱਸਿਆ ਗਿਆ ਹੈ ਕਿ ਲਾੜਾ-ਲਾੜੀ ਲਈ ਵਿਸ਼ੇਸ਼ ਤੌਰ ‘ਤੇ ਸ਼ਾਹੀ ਮੰਡਪ ਤਿਆਰ ਕੀਤਾ ਗਿਆ ਹੈ।
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੱਖ-ਵੱਖ ਧਾਰਮਿਕ ਪਿਛੋਕੜ ਨਾਲ ਸਬੰਧਤ ਹਨ, ਇਸ ਲਈ ਦੋਵਾਂ ਦਾ ਵਿਆਹ ਸਪੈਸ਼ਲ ਮੈਰਿਜ ਐਕਟ, 1954 ਦੇ ਤਹਿਤ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਜੋੜੇ ਨੇ 6 ਦਸੰਬਰ ਨੂੰ ਜੈਪੁਰ ਜਾਣ ਦਾ ਪਲਾਨ ਬਣਾਇਆ ਹੈ। ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਵਿਆਹ ਵਾਲੀ ਥਾਂ ‘ਤੇ ਜਾਣਗੇ। ਇਹ ਜੋੜਾ ਆਪਣੇ ਵਿਆਹ ਨੂੰ ਮੀਡੀਆ ਦੀਆਂ ਨਜ਼ਰਾਂ ਤੋਂ ਛੁਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਵਿਆਹ ਵਿੱਚ ਮਹਿਮਾਨਾਂ ਨੂੰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ। ਮਹਿਮਾਨ ਸਿਰਫ਼ ਇੱਕ ਵਿਸ਼ੇਸ਼ ਕੋਡ ਰਾਹੀਂ ਹੀ ਵਿਆਹ ਵਿੱਚ ਸ਼ਾਮਲ ਹੋ ਸਕਣਗੇ।