ਯੂਥ ਅਕਾਲੀ ਆਗੂ ਵਿਕਰਮ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਕਰੀਬ 11 ਮਹੀਨੇ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਵਿੱਚ ਗੈਂਗਸਟਰ ਭੂਪੀ ਰਾਣਾ ਸਮੇਤ ਛੇ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਮੁਲਜ਼ਮਾਂ ਵਿੱਚ ਸੱਜਣ ਉਰਫ ਭੋਲੂ, ਅਨਿਲ ਲੱਠ, ਅਜੈ ਉਰਫ ਸੰਨੀ ਉਰਫ ਲੈਫਟੀ, ਗੈਂਗਸਟਰ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਸ਼ਾਮਲ ਹਨ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 302, 120ਬੀ ਅਤੇ 34 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਆਈਟੀ ਕਰੀਬ 11 ਮਹੀਨਿਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਖੁਦ ਹੀ ਸਾਰੇ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਕੇ ਆਈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਇਸ਼ਾਰੇ ‘ਤੇ ਕਤਲ ‘ਚ ਸ਼ਾਮਲ ਗੱਡੀ ਤੋਂ ਲੈ ਕੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਐਸਆਈਟੀ ਕਰੀਬ 11 ਮਹੀਨਿਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਸ ਖੁਦ ਹੀ ਸਾਰੇ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਕੇ ਆਈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਇਸ਼ਾਰੇ ‘ਤੇ ਕਤਲ ‘ਚ ਸ਼ਾਮਲ ਗੱਡੀ ਤੋਂ ਲੈ ਕੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ।












